24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਮੀਤ ਸਿੰਘ ਢਿੱਲੋਂ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 17-10-2025
ਮਲੋਟ, 16 ਅਕਤੂਬਰ (ਪਾਟਿਲ)-ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਪ੍ਰਧਾਨ ਜੁਝਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਢਿੱਲੋਂ ਮਲੋਟ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ, ਨਿਰਪਾਲ ਸਿੰਘ ਪੰਨੀਵਾਲਾ ਨੂੰ ਸਕੱਤਰ ਅਤੇ ਜੱਜ ਸ਼ਰਮਾ ਨੂੰ ਖ਼ਜ਼ਾਨਚੀ ਚੁਣਿਆ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਜੁਝਾਰ ਸੰਧੂ ਨੇ ਕਿਹਾ ਕਿ ਫ਼ੋਟੋਗ੍ਰਾਫ਼ਰਜ਼ ਨੂੰ ਸੈਮੀਨਾਰ ਲਗਾ ਕੇ ਹਰ ਤਰ੍ਹਾਂ ਦੀ ਆਧੁਨਿਕ ਫ਼ੋਟੋਗ੍ਰਾਫ਼ੀ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਮੂਹ ਫ਼ੋਟੋਗ੍ਰਾਫ਼ਰਾਂ ਨੂੰ ਇਸ ਸੈਮੀਨਾਰ 'ਚ ਸ਼ਮੂਲੀਅਤ ਕਰਕੇ ਇਸ ਦਾ ਪੂਰਾ ਲਾਹਾ ਲੈਣਾ ਚਾਹੀਦਾ ਹੈ | ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਨੇ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸਮੂਹ ਫ਼ੋਟੋਗ੍ਰਾਫ਼ਰ ਭਾਈਚਾਰੇ ਨੂੰ ਨਾਲ ਲੈ ਕੇ ਚੱਲਣਗੇ ਅਤੇ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਜਸਵਿੰਦਰ ਸਿੰਘ ਪੰਜਾਬ ਸਕੱਤਰ, ਹਰਪ੍ਰੀਤ ਸਿੰਘ ਘਈ ਮਲੋਟ ਪ੍ਰਧਾਨ ਅਤੇ ਗੁਰਜੀਤ ਸਿੰਘ ਅÏਲਖ ਗੁਰੂਸਰ ਹਾਜ਼ਰ ਸਨ |
ਪਿਛਲੀ ਖ਼ਬਰ ਗੈਰ ਸਮਾਜਿਕ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਅਰੁਣ ਮੁੰਡਨ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਦਾਖ਼ਲਿਆਂ ਲਈ 30 ਅਕਤੂਬਰ ਤੱਕ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।