24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੈਰ ਸਮਾਜਿਕ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਅਰੁਣ ਮੁੰਡਨ

ਅਜੀਤ ਡੈਸਕ 17-10-2025
ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਤੋਂ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਦੇ ਤਬਾਦਲੇ ਉਪਰੰਤ ਉਨ੍ਹਾਂ ਦੀ ਜਗ੍ਹਾ 'ਤੇ ਅਰੁਣ ਮੁੰਡਨ ਵਲੋਂ ਡੀ.ਐੱਸ.ਪੀ. ਗਿੱਦੜਬਾਹਾ ਦਾ ਅਹੁਦਾ ਸੰਭਾਲਦਿਆਂ ਪੱਤਰਕਾਰਾਂ ਨਾਲ ਆਪਣੀ ਮਿਲਣੀ ਦੌਰਾਨ ਕਿਹਾ ਕਿ ਨਸ਼ੇ ਸਾਡੇ ਸਮਾਜ ਵਿਚ ਇਕ ਭਿਆਨਕ ਬਿਮਾਰੀ ਹਨ | ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਹੜਾ ਨੌਜਵਾਨ ਨਸ਼ੇ ਤਿਆਗਣਾ ਚਾਹੇ ਤਾਂ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ | ਅਰੁਣ ਮੁੰਡਨ ਨੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾ ਉਹ ਇਲਾਕਾ ਛੱਡ ਜਾਣ ਜਾਂ ਫ਼ਿਰ ਨਸ਼ੇ ਦਾ ਕਾਰੋਬਾਰ ਤਿਆਗ ਦੇਣ, ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ | ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਥਾਣਾ ਗਿੱਦੜਬਾਹਾ ਦੇ ਮੁਖੀ ਦੀਪਿਕਾ ਕੰਬੋਜ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ • ਲੜਕੀਆਂ 'ਚ ਸਾਈ ਬਾਦਲ ਤੇ ਲੜਕਿਆਂ ਵਿਚ ਸਾਈ ਮਸਤੂਆਣ... ਅਗਲੀ ਖ਼ਬਰ ਗੁਰਮੀਤ ਸਿੰਘ ਢਿੱਲੋਂ ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।