24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ • ਲੜਕੀਆਂ 'ਚ ਸਾਈ ਬਾਦਲ ਤੇ ਲੜਕਿਆਂ ਵਿਚ ਸਾਈ ਮਸਤੂਆਣਾ ਬਣੇ ਚੈਂਪੀਅਨ

ਅਜੀਤ ਡੈਸਕ 17-10-2025
ਮਲੋਟ, 16 ਅਕਤੂਬਰ (ਪਾਟਿਲ)-ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਟੇਟ ਪੱਧਰੀ ਖੇਡਾਂ 'ਚ ਉਮਰ ਗਰੁੱਪ 17 ਸਾਲ ਤੱਕ ਦੇ ਸਕੂਲ ਵਿਦਿਆਰਥੀਆਂ ਦਾ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਲੜਕੇ ਤੇ ਲੜਕੀਆਂ ਦੀਆਂ ਕੁੱਲ 53 ਟੀਮਾਂ ਨੇ ਭਾਗ ਲਿਆ | ਵਾਲੀਬਾਲ ਦੇ ਇਸ ਸਮੈਸਿੰਗ ਟੂਰਨਾਮੈਂਟ ਵਿਚ ਲੜਕਿਆਂ ਦੀਆਂ 27 ਤੇ ਲੜਕੀਆਂ ਦੀਆਂ 26 ਟੀਮਾਂ ਨੇ ਭਾਗ ਲਿਆ | ਅੰਡਰ-17 ਸਾਲ ਉਮਰ ਗਰੁੱਪ ਲੜਕਿਆਂ 'ਚ ਫਸਵੇਂ ਮੁਕਾਬਲੇ ਹੋਏ ਅਤੇ ਸੈਮੀਫਾਈਨਲ 'ਚ ਕੁੱਲ ਚਾਰ ਟੀਮਾਂ ਪਹੁੰਚੀਆਂ, ਜਿਸ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਸਪੋਰਟਸ ਅਥਾਰਟੀ ਆਫ਼ ਇੰਡੀਆ ਮਸਤੂਆਣਾ ਤੇ ਹੁਸ਼ਿਆਰਪੁਰ ਸ਼ਾਮਿਲ ਹਨ | ਫ਼ਾਈਨਲ ਮੁਕਾਬਲੇ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਸਪੋਰਟਸ ਅਥਾਰਟੀ ਆਫ਼ ਇੰਡੀਆ ਮਸਤੂਆਣਾ ਦੇ ਖਿਡਾਰੀਆਂ ਨੇ ਸਟੇਟ ਪੱਧਰੀ ਟੂਰਨਾਮੈਂਟ ਜਿੱਤ ਕੇ ਖ਼ਿਤਾਬ ਆਪਣੇ ਨਾਂਅ ਕੀਤਾ | ਇਸ ਤੋਂ ਪਹਿਲਾਂ ਲੜਕੀਆਂ ਦੇ 26 ਟੀਮਾਂ 'ਚੋਂ ਕੁੱਲ ਚਾਰ ਟੀਮਾਂ ਸਪੋਰਟਸ ਅਥਰਟੀ ਆਫ਼ ਇੰਡੀਆ ਬਾਦਲ, ਜ਼ਿਲ੍ਹਾ ਤਰਨ ਤਾਰਨ, ਜ਼ਿਲ੍ਹਾ ਫ਼ਰੀਦਕੋਟ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਸੈਮੀਫਾਈਨਲ ਵਿਚ ਆਪਣੀ ਜਗ੍ਹਾ ਬਣਾਉਣ 'ਚ ਕਾਮਯਾਬ ਹੋਈਆਂ | ਇਨ੍ਹਾਂ 'ਚੋਂ ਸਪੋਰਟਸ ਅਥਾਰਟੀ ਆਫ਼ ਇੰਡੀਆ ਬਾਦਲ ਤੇ ਤਰਨਤਾਰਨ ਦੀ ਟੀਮ ਫਾਈਨਲ ਮੁਕਾਬਲੇ 'ਚ ਪਹੁੰਚੀ ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਬਾਦਲ ਦੀ ਟੀਮ ਨੇ ਤਰਨ ਤਾਰਨ ਨੂੰ ਫਸਵੇਂ ਮੁਕਾਬਲੇ 'ਚ ਹਰਾ ਕੇ ਉਮਰ ਗਰੁੱਪ 17 ਦੇ ਲੜਕੀਆਂ ਦੇ ਫਾਈਨਲ ਮੈਚ ਨੂੰ ਜਿੱਤ ਕੇ ਖ਼ਿਤਾਬ ਆਪਣੇ ਨਾਂਅ ਕੀਤਾ | ਇਸ ਟੂਰਨਾਮੈਂਟ ਨੂੰ ਸੁਚੱਜੇ ਰੂਪ 'ਚ ਚਲਾਉਣ ਲਈ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਨੇ ਆਪਣਾ ਪੂਰਾ ਯੋਗਦਾਨ ਦਿੱਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਜਸਪਾਲ ਮੋਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸੋਨੀ, ਡੀ.ਐੱਮ. ਸਪੋਰਟਸ ਸੁਰਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਇਸ ਟੂਰਨਾਮੈਂਟ ਦੌਰਾਨ ਹਾਜ਼ਰੀ ਭਰੀ | ਇਨਾਮ ਵੰਡ ਸਮਾਰੋਹ ਉਪਰੰਤ ਗੱਲਬਾਤ ਕਰਦਿਆਂ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਡਾ. ਅਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 23 ਜ਼ਿਲਿ੍ਹਆਂ ਦੀਆਂ ਟੀਮਾਂ ਤੋਂ ਇਲਾਵਾ ਵਿੰਗਾਂ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀਆਂ ਟੀਮਾਂ ਜ਼ਿਲਿ੍ਹਆਂ ਦੇ ਬਰਾਬਰ ਸਿੱਧਾ ਮੁਕਾਬਲਾ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਬਹੁਤ ਸਾਲਾਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਆਪਣੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸ਼ਹਿਰ ਵਿਖੇ ਕਰਵਾਇਆ ਗਿਆ ਹੈ | ਲੜਕੀਆਂ ਤੇ ਲੜਕਿਆਂ ਦੀਆਂ ਸਟੇਟ ਚੈਂਪੀਅਨ ਟੀਮਾਂ ਤੋਂ ਇਲਾਵਾ ਦੂਜੇ ਨੰਬਰ 'ਤੇ ਰਹਿਣ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਲੜਕਿਆਂ ਦੀ ਟੀਮ ਤੇ ਲੜਕੀਆਂ ਦੀ ਜ਼ਿਲ੍ਹਾ ਤਰਨ ਤਾਰਨ ਦੀ ਟੀਮ, ਤੀਜੇ ਸਥਾਨ 'ਤੇ ਰਹਿਣ ਵਾਲੀ ਲੜਕਿਆਂ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਲੜਕੀਆਂ ਦੀ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੂੰ ਸਨਮਾਨ ਚਿੰਨ੍ਹ ਤੇ ਤਗ਼ਮਿਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਦੌਰਾਨ ਪਿ੍ੰਸੀਪਲ ਸੋਨੀਆ ਸ਼ਰਮਾ, ਪਿ੍ੰਸੀਪਲ ਗੁਰਬਿੰਦਰ ਪਾਲ ਸਿੰਘ ਮਠਾੜੂ, ਪਿ੍ੰਸੀਪਲ ਬਲਜੀਤ ਸਿੰਘ, ਹੈੱਡ ਮਾਸਟਰ ਆਰ.ਪੀ. ਸਿੰਘ, ਹਰਪ੍ਰੀਤ ਸਿੰਘ ਅਬਜਰਵਰ, ਰੇਸ਼ਮ ਸਿੰਘ ਫ਼ਰੀਦਕੋਟ ਸਿਲੈਕਟਰ, ਮੇਜਰ ਸਿੰਘ ਸਿੱਖਵਾਲਾ, ਰਵਿੰਦਰ ਪਾਲ ਕੌਰ ਹਾਕੂਵਾਲਾ, ਗੁਰਪ੍ਰੀਤ ਕੌਰ ਤੱਪਾਖੇੜਾ, ਸਵਰਨਜੀਤ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਸਿੰਘ, ਅੰਮਿ੍ਤਪਾਲ ਸਿੰਘ ਅੰਤਰਰਾਸ਼ਟਰੀ ਕੋਚ, ਰਮਨਦੀਪ ਸਿੰਘ, ਸੰਦੀਪ ਸਿੰਘ, ਨਵਪਿੰਦਰ ਸਿੰਘ ਬਰਾੜ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਬਲਕਾਰ ਸਿੰਘ, ਜਗਮੀਤ ਸਿੰਘ, ਜੈਮਲ ਸਿੰਘ, ਸਟੇਟ ਐਵਾਰਡੀ ਜੋਗਿੰਦਰ ਸਿੰਘ, ਅਮਨਦੀਪ ਸਿੰਘ ਵਿੱਕੀ ਪਟਿਆਲਾ, ਰਾਜ ਕੁਮਾਰ, ਜਤਿੰਦਰ ਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਬਾਜ ਸਿੰਘ ਡੀ.ਪੀ.ਈ., ਹਰਪ੍ਰੀਤ ਸਿੰਘ ਡੀ.ਪੀ.ਈ. ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਬਲਜੀਤ ਕੌਰ ਨੇ ਪਿੰਡਾਂ 'ਚ 16.88 ਲੱਖ ਮੁਆਵਜ਼ੇ ਦੇ ਚੈੱਕ ਵੰਡੇ ਅਗਲੀ ਖ਼ਬਰ ਗੈਰ ਸਮਾਜਿਕ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਅਰੁਣ ਮੁੰਡਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।