ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਜਨਤਕ ਸਥਾਨ 'ਤੇ ਨਸ਼ੇ ਵਿਚ ਫ਼ਿਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਸਾਦਿਕ ਤੋਂ ਦੀਪ ਸਿੰਘ ਵਾਲਾ ਨੂੰ ਜਾ ਰਹੇ ਸਨ ਤਾਂ ਪਿੰਡ ਰੁਪਈਆਂ ਵਾਲਾ ਦੇ ਅੱਡੇ 'ਤੇ ਇਕ ਵਿਅਕਤੀ ਮਨਦੀਪ ਸਿੰਘ ਉਰਫ਼ ਜੱਗਾ ਪੁੱਤਰ ਰਣਜੀਤ ਸਿੰਘ ਨੂੰ ਨਸ਼ੇ ਦੀ ਹਾਲਤ ਵਿਚ ਵਿਚ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਦੇ ਇਲਾਜ ਲਈ ਉਸ ਨੂੰ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕੀਤਾ ਜਾ ਰਿਹਾ ਹੈ |