24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦਸਮੇਸ਼ ਸਕੂਲ ਦੀ ਵਿਦਿਆਰਥਣ ਨੇ ਪ੍ਰਸ਼ਨੋਤਰੀ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 17-10-2025
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਹਿੱਸਾ ਲਿਆ | ਇਨ੍ਹਾਂ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚੋਂ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਭਾਸ਼ਾ ਵਿਭਾਗ ਵਲੋਂ ਵਿਦਿਆਰਥਣ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਜੇਤੂ ਵਿਦਿਆਰਥਣ ਨੂੰ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵਿਦਿਆਰਥੀ, ਸਕੂਲ ਮੁਖੀ ਅਤੇ ਸਮੁੱਚੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਿਰਜਣਾਤਮਕ ਮੁਕਾਬਲੇ ਵਿਦਿਆਰਥੀਆਂ ਦੇ ਮਨੋਬਲ ਨੂੰ ਉਚਾ ਚੁੱਕਦੇ ਹਨ | ਮੁਕਾਬਲੇ ਵਿਚ ਭਾਗ ਲੈਣ ਨਾਲ ਵਿਦਿਆਰਥੀ ਬਹੁਤ ਕੁਝ ਸਿੱਖਦੇ ਹਨ, ਜੋ ਕਿ ਉਨ੍ਹਾਂ ਦੇ ਭਵਿੱਖ ਵਿਚ ਲਾਹੇਵੰਦ ਸਿੱਧ ਹੁੰਦਾ ਹੈ |
ਪਿਛਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਰਾਜੂ ਕਬਾੜੀਏ ਦੀ ਦੁਕਾਨ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।