24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

2 ਵਿਅਕਤੀ 3 ਕਿੱਲੋ ਅਫ਼ੀਮ ਸਮੇਤ ਕਾਬੂ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਅਤੇ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਵਿਚ ਥਾਣਾ ਸਿਟੀ ਮੋਗਾ ਪੁਲਿਸ ਨੇ ਤਿੰਨ ਕਿੱਲੋ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲ ਹੰਢਾਈ ਵੈਨਿਊ ਗੱਡੀ ਵੀ ਬਰਾਮਦ ਕੀਤੀ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਦ ਸਬ ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੋਗਾ ਦੇ ਮੁੱਖ ਚੌਕ ਵਿਚ ਗਸ਼ਤ ਲਗਾ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਕੇਵਲ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਆਸੂ ਵਾਸੀ ਕੁਲਾਰ ਦਿਲ ਲੁਧਿਆਣਾ ਜੋ ਕਿ ਅਫ਼ੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਜ਼ੀਰਾ ਰੋਡ ਮੋਗਾ ਕੋਲ ਜਾ ਰਹੇ ਹਨ ਤਾਂ ਪੁਲਿਸ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ ਤਿੰਨ ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਗਿ੍ਫ਼ਤਾਰ ਉਕਤ ਤਿੰਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |

ਪਿਛਲੀ ਖ਼ਬਰ ਡਾ. ਦੀਪਕ ਸ਼ਰਮਾ ਤੇ ਕਿਰਨ ਸ਼ਰਮਾ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਰਾਜੂ ਕਬਾੜੀਏ ਦੀ ਦੁਕਾਨ ਨੂੰ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।