23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਡਾ. ਰਾਜਨ ਸਿੱਧੂ ਵਲੋਂ ਮੈਡੀਕਲ ਅਤੇ ਡੈਂਟਲ ਸੇਵਾਵਾਂ ਜਾਰੀ-ਟੀਮ ਮੱਖਣ ਬਰਾੜ <br/>

ਅਜੀਤ ਡੈਸਕ 17-10-2025
ਫ਼ਤਿਹਗੜ੍ਹ ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਨਿਰੰਤਰ ਸੇਵਾਵਾਂ ਜਾਰੀ ਹਨ | ਟੀਮ ਮੱਖਣ ਬਰਾੜ ਦੇ ਮੈਂਬਰ ਇਕਬਾਲਦੀਪ ਸਿੰਘ ਹੈਰੀ ਨੇ ਦੱਸਿਆ ਕਿ ਡਾ. ਰਾਜਨ ਸਿੱਧੂ (ਜਲੰਧਰ) ਦੀ ਅਗਵਾਈ ਹੇਠ ਸਿਡਨੀ ਸਪੋਰਟਰਜ਼ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡਾਂ ਵਿਚ ਮੈਡੀਕਲ ਅਤੇ ਡੈਂਟਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਯਤਨ ਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਦਵਾਈਆਂ, ਚੈੱਕਅਪ ਅਤੇ ਸਿਹਤ ਸੰਬੰਧੀ ਸਲਾਹ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਡਾ. ਰਾਜਨ ਸਿੱਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਹਰ ਤਰ੍ਹਾਂ ਦੀਆਂ ਆਮ ਅਤੇ ਗੰਭੀਰ ਬਿਮਾਰੀਆਂ ਲਈ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਪਿੰਡ ਸੰਘੇੜਾ ਵਿਚ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਮਰੀਜ਼ਾਂ ਦਾ ਇਲਾਜ ਕੀਤਾ ਗਿਆ | ਬਰਜਿੰਦਰ ਸਿੰਘ ਮੱਖਣ ਬਰਾੜ ਨੇ ਡਾ. ਰਾਜਨ ਸਿੱਧੂ ਅਤੇ ਸਿਡਨੀ ਸਪੋਰਟਰਜ਼ ਦਾ ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ | ਇਕਬਾਲਦੀਪ ਸਿੰਘ ਹੈਰੀ ਨੇ ਜਾਣਕਾਰੀ ਦਿੱਤੀ ਕਿ 17 ਅਕਤੂਬਰ (ਸ਼ੁੱਕਰਵਾਰ) ਨੂੰ ਪਿੰਡ ਚੱਕ ਤਾਰੇਵਾਲਾ ਵਿਖੇ ਇਕ ਹੋਰ ਵਿਸ਼ਾਲ ਮੈਡੀਕਲ ਅਤੇ ਡੈਂਟਲ ਕੈਂਪ ਲਗਾਇਆ ਜਾਵੇਗਾ |ਇਸ ਮੌਕੇ ਡਾ. ਸੰਦੀਪ ਕੌਰ ਸਿੱਧੂ, ਜਗੀਰ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਰਾਊਵਾਲ, ਬਚਨ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਮਨਜੀਤ ਸਿੰਘ, ਦਲਜੀਤ ਸਿੰਘ ਦਫ਼ਤਰ ਇੰਚਾਰਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਇਲਟਸ 'ਚੋਂ ਪ੍ਰਾਪਤ ਕੀਤੇ ਮਨ ਚਾਹੇ ਬੈਂਡ <br/> ਅਗਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਫੂਡ ਡੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।