23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਹੱਥ ਧੋਣ ਦਿਵਸ ਮਨਾਇਆ <br/>

ਅਜੀਤ ਡੈਸਕ 17-10-2025
ਫ਼ਤਹਿਗੜ੍ਹ ਪੰਜਤੂਰ, 16 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਹੱਥ ਧੋਣ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਪ੍ਰਾਰਥਨਾ ਸਭਾ 'ਚ ਵਿਦਿਆਰਥੀਆਂ ਵਲੋਂ ਚਾਰਟ ਤੇ ਆਰਟੀਕਲ ਪੇਸ਼ ਕਰਦਿਆਂ 'ਗਲੋਬਲ ਹੱਥ ਧੋਣ ਦਿਵਸ' ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਨੂੰ ਹੱਥ ਧੋਣ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰਾਂ ਧੋਣੇ ਚਾਹੀਦੇ ਹਨ | ਇਸ ਦੌਰਾਨ ਸਫ਼ਾਈ ਸੰਬੰਧੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਚੰਗੀ ਤਰ੍ਹਾਂ ਹੱਥ ਨਾ ਧੋਣ ਕਾਰਨ ਵੀ ਬਿਮਾਰੀਆਂ ਫੈਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਚੰਗੀ ਤਰ੍ਹਾਂ ਹੱਥ ਧੋ ਕੇ ਖਾਣਾ ਖਾਧਾ ਤੇ ਬਨਾਇਆ ਜਾਵੇ ਤਾਂ 90 ਫ਼ੀਸਦੀ ਬਿਮਾਰੀਆਂ 'ਤੇ ਕਾਬੂ ਪਾਇਆ ਜਾ ਸਕਦਾ ਹੈ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਦੀ ਭਾਵਨਾ ਬਾਂਸਲ ਦਾ ਸ਼ਾਨਦਾਰ ਸਮਾਜ ਸੇਵੀ ਸੇਵਾਵਾਂ ਲਈ ਰਾਜਪਾਲ ਵਲੋਂ ਸਨਮਾਨ <br/> ਅਗਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸੰਬੰਧੀ ਗਿਆਰ੍ਹਵੀਂ ਲੜੀ ਦੇ ਅਖੰਡ ਪਾਠ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।