23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਦੌਧਰ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 17-10-2025
ਬੱਧਨੀ ਕਲਾਂ, 16 ਅਕਤੂਬਰ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਦੀ ਅਪਾਰ ਕਿ੍ਪਾ ਅਤੇ ਸੰਤ ਬਾਬਾ ਕਪੂਰ ਸਿੰਘ ਦੀ ਸੰਭਾਲ ਅਤੇ ਰਹਿਨੁਮਾਈ ਸਦਕਾ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ, ਬਾਬੇ ਕੇ ਗਰੁੱਪ ਆਫ਼ ਇੰਸਟੀਚਿਊਸਨਜ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਦੌਰਾਨ ਬੈਚ 2021, 2022, 2023 ਅਤੇ 2024 ਦੇ ਵਿਦਿਆਰਥੀਆਂ ਨੇ ਵਾਲੀਬਾਲ, ਥੋ੍ਰ ਬਾਲ, ਫੁੱਟਬਾਲ, ਖੋ-ਖੋ, ਟੱਗ ਆਫ਼ ਵਾਰ, ਕਿ੍ਕੇਟ, ਕਬੱਡੀ ਅਤੇ ਸ਼ਾਟਪੁੱਟ ਸਮੇਤ ਕਈ ਖੇਡਾਂ ਵਿਚ ਭਾਗ ਲਿਆ ਅਤੇ ਉਤਸ਼ਾਹ ਨਾਲ ਖੇਡਾਂ ਦਾ ਆਨੰਦ ਲਿਆ | ਖੇਡ ਦਿਵਸ ਵਿਚ ਬੈਚ 2021 ਨੇ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਤੇ ਕਾਲਜ ਸਮੂਹ ਦੇ ਸਰਪ੍ਰਸਤ ਸੰਤ ਬਾਬਾ ਕਪੂਰ ਸਿੰਘ, ਕਾਲਜ ਮੈਨੇਜਮੈਂਟ ਕਮੇਟੀ ਗਰੁੱਪ ਦੇ ਚੇਅਰਮੈਨ ਇੰਦਰਪਾਲ ਸਿੰਘ ਕਲੇਰ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਖੇਡ ਦਿਵਸ ਦੇ ਅੰਤ ਤੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਖੇਡਾਂ ਦੀ ਸਮਾਪਤੀ ਮਨੋਹਰ ਸਮਾਗਮ ਨਾਲ ਕੀਤੀ ਗਈ |

ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਦਿਨ-ਦਿਹਾੜੇ ਔਰਤ ਨੂੰ ਕਤਲ ਕਰਨ ਵਾਲਾ ਮੁੱਖ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।