ਬਾਘਾ ਪੁਰਾਣਾ, 16 ਅਕਤੂਬਰ (ਟਿੰਕੂ ਕਾਠਪਾਲ)-ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਨਗਰ ਕੌਂਸਲ ਬਾਘਾ ਪੁਰਾਣਾ ਅੱਗੇ ਸੈਨੇਟਰੀ ਇੰਸਪੈਕਟਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਗੇਟ ਰੈਲੀ ਕੱਢੀ ਗਈ | ਯੂਨੀਅਨ ਦੇ ਮੈਂਬਰਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੈਨੇਟਰੀ ਇੰਸਪੈਕਟਰ ਵਲੋਂ ਸਫ਼ਾਈ ਸੇਵਕਾਂ ਨਾਲ ਕੀਤੇ ਜਾ ਰਹੇ ਗਲਤ ਵਿਹਾਰ ਅਤੇ ਬੇਬੁਨਿਆਦ ਨੋਟਿਸ ਕੱਢਣ ਦਾ ਵਿਰੋਧ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਦੀ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਸੈਨੇਟਰੀ ਇੰਸਪੈਕਟਰ ਵਲੋਂ ਬਿਨਾਂ ਕਿਸੇ ਜ਼ਰੂਰੀ ਕਾਰਨ ਦੇ ਸਫ਼ਾਈ ਸੇਵਕਾਂ ਨੂੰ ਵੇਟ ਲਗਾ ਕੇ ਤੰਗ ਕੀਤਾ ਜਾ ਰਿਹਾ ਹੈ, ਜੋ ਕਿ ਗਲਤ ਅਤੇ ਅਨਿਆਏ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਦੀ ਸਫ਼ਾਈ ਲਈ ਦਿਨ ਰਾਤ ਮਿਹਨਤ ਕਰਦੇ ਹਨ, ਪਰ ਉਨ੍ਹਾਂ ਨਾਲ ਨਾਜਾਇਜ਼ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮਨਜੀਤ ਸਿੰਘ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੈਨੇਟਰੀ ਇੰਸਪੈਕਟਰ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਪ੍ਰਧਾਨ ਮਨਜੀਤ ਸਿੰਘ, ਵਾਈਸ ਪ੍ਰਧਾਨ ਭਾਗਫ਼ਲ, ਜਨਰਲ ਸੈਕਟਰੀ ਸੁਰਿੰਦਰਪਾਲ, ਕੈਸ਼ੀਅਰ ਮਦਨ ਸਿੰਘ, ਚੇਅਰਮੈਨ ਦਲੀਪ ਕੁਮਾਰ, ਪੈੱ੍ਰਸ ਸਕੱਤਰ ਨਟਵਰ, ਰਣਜੀਤ ਕੁਮਾਰ, ਸੰਜੀਵ ਕੁਮਾਰ, ਵੀਰ ਪ੍ਰਕਾਸ਼, ਸ਼ਾਂਤਾ ਕੁਮਾਰ, ਰਾਮ, ਬਾਬੂ, ਰਾਜ ਕੁਮਾਰ ਚੌਧਰੀ, ਕਾਲਾ ਰਾਮ, ਰਾਜ ਕੁਮਾਰ ਅਤੇ ਹੋਰ ਹਾਜ਼ਰ ਸਨ |