23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੋਲੀ ਹਾਰਟ ਸਕੂਲ ਮੋਗਾ ਵਿਖੇ ਪੋਲੀਓ ਰੋਕੂ ਬੂੰਦਾਂ ਦਾ ਕੈਂਪ ਸਮਾਪਤ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਸਕੂਲ ਮੋਗਾ 'ਚ ਵਿਦਿਆਰਥੀਆਂ ਲਈ ਪੋਲੀਓ ਰੋਕੂ ਬੂੰਦਾਂ ਦਾ ਕੈਂਪ ਸਫਲਤਾ ਪੂਰਵਕ ਲਗਾਇਆ ਗਿਆ | ਇਹ ਕੈਂਪ ਪੋਲੀਓ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮ ਦਾ ਹਿੱਸਾ ਸੀ | ਸਕੂਲ ਵਿਚ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਮਹੱਤਵਪੂਰਨ ਓਰਲ ਪੋਲੀਓ ਵੈਕਸੀਨ ਦੀਆਂ ਬੂੰਦਾਂ ਲਈਆਂ | ਇਸ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਜ਼ਰੂਰੀ ਪ੍ਰਬੰਧ ਬੜੀ ਬਾਰੀਕੀ ਨਾਲ ਕੀਤੇ ਗਏ ਸਨ | ਕੈਂਪ ਲਈ ਸਿਹਤ ਵਿਭਾਗ ਵਲੋਂ ਦੋ ਤਜਰਬੇਕਾਰ ਨਰਸਾਂ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ | ਪਿ੍ੰਸੀਪਲ ਅਨੀਤਾ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਲਈ ਵਚਨਬੱਧ ਹਾਂ | ਪੋਲੀਓ ਬੂੰਦ ਕੈਂਪ ਸਕੂਲ ਦੇ ਕਲੰਡਰ ਵਿਚ ਇਕ ਨਿਯਮਤ ਵਿਸ਼ੇਸ਼ਤਾ ਹੈ, ਜੋ ਨੌਜਵਾਨ ਪੀੜ੍ਹੀ ਵਿਚ ਟੀਕਾਕਰਨ ਅਤੇ ਸਮਾਜਿਕ ਸਿਹਤ ਜਾਗਰੂਕਤਾ ਦੀ ਮਹੱਤਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸ਼ਿਵਾਨੀ ਅਰੋੜਾ ਤੇ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਇੰਸਪੈਕਟਰ ਜਗਦੀਪ ਸਿੰਘ ਧਾਲੀਵਾਲ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ <br/> ਅਗਲੀ ਖ਼ਬਰ ਡੀ.ਸੀ.ਏ. ਦੇ ਖਿਡਾਰੀ ਜਸਕਰਨਵੀਰ ਸਿੰਘ ਪਾਲ (ਜੇਵੀ) ਰਣਜੀ ਟਰਾਫ਼ੀ 2025-26 ਲਈ ਚੁਣੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।