ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਚੋਖਾ ਅੰਪਾਇਰ ਮੋਗਾ ਵਿਚ ਹੋਈ | ਮੀਟਿੰਗ 'ਚ ਪੰਜਾਬ, ਹਰਿਆਣਾ ਦਿੱਲੀ ਅਤੇ ਉੱਤਰ ਪ੍ਰਦੇਸ਼ ਤੋਂ ਲਗਪਗ 125 ਤੋਂ ਵੱਧ ਡਾਕਟਰਾਂ ਨੇ ਹਿੱਸਾ ਲਿਆ | ਮੀਟਿੰਗ ਦੀ ਸ਼ੁਰੂਆਤ ਡਾ. ਜਗਜੀਤ ਸਿੰਘ ਗਿੱਲ ਦੁਆਰਾ ਕੀਤੀ ਗਈ | ਉਨ੍ਹਾਂ ਨੇ ਐਸੋਸੀਏਸ਼ਨ ਵਲੋਂ ਜਾਰੀ ਕੀਤੇ ਨਵੇਂ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ | ਉਪਰੰਤ ਮੀਟਿੰਗ ਵਿਚ ਡਾ. ਜਗਤਾਰ ਸਿੰਘ ਸੇਖੋਂ ਨੇ ਥਾਈਰਡ ਰੋਗ ਬਾਰੇ ਅਤੇ ਇਸ ਦੇ ਕਾਰਨ ਤੇ ਇਲਾਜ ਬਾਰੇ ਦੱਸਿਆ | ਡਾ. ਮਨਪ੍ਰੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਡੇਂਗੂ ਰੋਗ ਦੇ ਕਾਰਨ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ | ਡਾ. ਪਰਮਿੰਦਰ ਪਾਠਕ ਨੇ ਇਲੈਕਟਰੋਹੋਮਿਉਪੈਥੀ ਦੀਆਂ ਦਵਾਈਆਂ ਨੂੰ ਬਾਹਰੀ ਤੌਰ 'ਤੇ ਵਰਤੋਂ ਕਰਨ ਲਈ ਉਨ੍ਹਾਂ ਦੇ ਸਥਾਨਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਜਗਮੋਹਨ ਸਿੰਘ ਧੂੜਕੋਟ, ਡਾ. ਸ਼ਹਿਜਾਦ ਹੁਸੈਨ, ਡਾ. ਅੰਮਿ੍ਤਪਾਲ ਸਿੰਘ, ਡਾ. ਸ਼ਿੰਦਰ ਸਿੰਘ ਕਲੇਰ, ਡਾ. ਅਵਤਾਰ ਸਿੰਘ ਦੇਵਗਨ, ਡਾ. ਪ੍ਰਦੀਪ ਸਿੰਘ, ਡਾ. ਜਸਵੀਰ ਕਟਾਰੀਆ, ਡਾ. ਐਸ.ਕੇ. ਕਟਾਰੀਆ, ਡਾ. ਪ੍ਰਦੀਪ ਪਾਣੀਪਤ ਆਦਿ ਨੇ ਆਪਣੇ ਤਜਰਬੇ ਸਾਂਝੇ ਕੀਤੇ | ਮੀਟਿੰਗ ਵਿਚ ਡਾ. ਸੰਤੋਖ ਸਿੰਘ, ਡਾ. ਸਰਬਜੀਤ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਕਮਲਜੀਤ ਕੌਰ, ਡਾ. ਰੌਬਿਨ ਅਰੋੜਾ, ਡਾ. ਅਰਚਨਾ ਸ਼ਰਮਾ, ਡਾ. ਵਰਿੰਦਰ ਸਿੰਘ, ਡਾ. ਹਰਦੇਵ ਸਿੰਘ ਸੈਣੀ, ਡਾ. ਜਸਵਿੰਦਰ ਸਿੰਘ, ਡਾ. ਧਰਮਪਾਲ ਸਿੰਘ ਸ਼ੇਰਗਿੱਲ, ਡਾ. ਸ਼ਮਿੰਦਰ ਸਿੰਘ, ਡਾ. ਸੁਰਜੀਤ ਸਿੰਘ, ਡਾ. ਸਨੀਦੀਪ ਸਿੰਘ, ਡਾ. ਨਿਸ਼ਾਨ ਸਿੰਘ, ਡਾ. ਹਰਮੀਤ ਸਿੰਘ ਕਾਲਰਾ, ਡਾ. ਰਾਮੇਸ਼ ਸ਼ਰਮਾ, ਡਾ. ਮਨਦੀਪ ਸਿੰਘ, ਡਾ. ਕੁਲਦੀਪ ਸ਼ਰਮਾ, ਡਾ. ਗੁਰਪ੍ਰੀਤ ਕੌਰ, ਡਾ. ਜਸਬੀਰ ਸਿੰਘ, ਡਾ. ਸੁਖਵਿੰਦਰ ਸਿੰਘ, ਡਾ. ਜਗਜੀਤ ਸਿੰਘ, ਡਾ. ਸੁਰੇਸ਼ ਸ਼ਰਮਾ, ਡਾ. ਬਲਜੀਤ ਸਿੰਘ, ਡਾ. ਹਰਦੀਪ ਸਿੰਘ, ਡਾ. ਮਨਜੀਤ ਸਿੰਘ, ਡਾ. ਗਗਨਪ੍ਰੀਤ ਕੌਰ, ਡਾ. ਲਖਵਿੰਦਰ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਜਸਵੀਰ ਸ਼ਰਮਾ, ਡਾ. ਜਸਪ੍ਰੀਤ ਸਿੰਘ, ਡਾ. ਕਰਮਜੀਤ ਸਿੰਘ ਧਾਲੀਵਾਲ, ਡਾ. ਲਵਪ੍ਰੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਵਿਸ਼ਾਲ ਅਰੋੜਾ, ਡਾ. ਦਵਿੰਦਰ ਖੁਰਾਣਾ ਆਦਿ ਹਾਜ਼ਰ ਸਨ |