08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 18-10-2025
ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਰਮਨਦੀਪ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਬਲਾਕ ਪੰਜ ਦੀ ਬੈਰਕ ਨੰਬਰ 9 ਦੀ ਅਚਨਚੇਤ ਤਲਾਸ਼ੀ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਬਾਜ ਸਿੰਘ ਵਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਕਿਹਾ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ, ਫ਼ਰੀਦਕੋਟ ਵਿਖੇ ਕਥਿਤ ਦੋਸ਼ੀ ਹਵਾਲਾਤੀ ਖਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਲੋਕ ਮਿਲਣੀ ਪ੍ਰੋਗਰਾਮ ਅਗਲੀ ਖ਼ਬਰ ਦੀਵਾਲੀ ਕਰਕੇ ਅਹਿਮ ਥਾਵਾਂ 'ਤੇ ਬਣਾਏ ਜਾਣਗੇ 4 ਅਸਥਾਈ ਫਾਇਰ ਸਟੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।