ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੁਪਹਿਰਾ ਜਪ ਤਪ ਸਮਾਗਮ 18 ਅਕਤੂੁਬਰ ਦਿਨ ਸਨਿਚਰਵਾਰ ਨੂੰ ਸ਼ਾਮ 4.30 ਤੋਂ ਲੈ ਕੇ ਰਾਤ 9 ਵਜੇ ਤੱਕ ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ, ਫ਼ਰੀਦਕੋਟ ਵਿਖੇ ਕੀਤਾ ਜਾਵੇਗਾ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਥੇਦਾਰ ਸਰਬਜੋਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਮੌਕੇ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਸਹਿਯੋਗੀ ਭਾਈ ਸੁਖਵਿੰਦਰ ਸਿੰਘ (ਗੋਗਾ ਵੀਰ) (ਬੀਬੀ ਕੌਲਾ ਜੀ ਭਲਾਈ ਕੇਂਦਰ ਸ਼੍ਰੀ ਅੰਮਿ੍ਤਸਰ ਸਾਹਿਬ) ਅਤੇ ਹੋਰ ਬੇਅੰਤ ਜਥੇ ਹਾਜ਼ਰੀਆਂ ਭਰਨਗੇ ਅਤੇ ਸਮਾਪਤੀ ਉਪ੍ਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ |