08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਸਰਕਲ ਦੀ ਮੀਟਿੰਗ

ਅਜੀਤ ਡੈਸਕ 18-10-2025
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਅਤੇ ਟਰਾਂਸਮਿਸ਼ਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਸਰਕਲ ਦੀ ਮੀਟਿੰਗ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਵਿਚ ਪੈਨਸ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨਹੀਂ ਮੰਨ ਰਹੀ | ਆਮ ਆਦਮੀ ਦੀ ਸਰਕਾਰ ਨੂੰ ਸੱਤਾ ਵਿਚ ਆਈ ਨੂੰ ਚਾਰ ਸਾਲ ਦੇ ਨੇੜ ਹੋ ਚੱਲੇ ਹਨ, ਪ੍ਰੰਤੂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਲਾਗੂ ਨਹੀਂ ਕੀਤੀ | ਜੇਕਰ ਪੰਜਾਬ ਸਰਕਾਰ ਤੇ ਬੋਰਡ ਮੈਨੇਜਮੈਂਟ ਨੇ ਇਹ ਮੰਗਾਂ ਲਾਗੂ ਨਾ ਕੀਤੀਆਂ ਤਾਂ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ 7 ਨਵੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਅਤੇ 16 ਨਵੰਬਰ ਨੂੰ ਸੰਗਰੂਰ ਵਿਖੇ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨਗੇ | ਮੀਟਿੰਗ ਨੂੰ ਹਰਜੀਤ ਸਿੰਘ ਗੂੜ੍ਹੀ ਸੰਘਰ, ਰਾਧਾ ਕਿ੍ਸ਼ਨ, ਸ਼ਿਵਦੀਪ ਬਰਾੜ, ਕਿਸ਼ਨ ਲਾਲ ਸਾਰੇ ਸਰਕਲ ਅਹੁਦੇਦਾਰਾਂ ਤੋਂ ਇਲਾਵਾ ਸ਼ੰਕਰ ਦਾਸ, ਰਜਿੰਦਰ ਕੁਮਾਰ ਅਬੋਹਰ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ ਗਿੱਦੜਬਾਹਾ, ਨੱਥਾ ਸਿੰਘ ਮਲੋਟ, ਬੂਟਾ ਸਿੰਘ ਸ੍ਰੀ ਮੁਕਤਸਰ ਸਾਹਿਬ, ਦਿਲਾਵਰ ਸਿੰਘ ਅਤੇ ਪ੍ਰਕਾਸ਼ ਚੰਨੂੰ ਬਾਦਲ ਨੇ ਸੰਬੋਧਨ ਕੀਤਾ | ਇਸ ਤੋਂ ਇਲਾਵਾ ਰਾਮ ਸਰਨ ਅਤੇ ਹਰਭਜਨ ਸਿੰਘ ਮੌਜੂਦ ਸਨ |
ਅੱਜ ਬਿਜਲੀ ਬੰਦ ਰਹੇਗੀ
ਸਾਦਿਕ, 17 ਅਕਤੂਬਰ (ਆਰ.ਐਸ.ਧੁੰਨਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਸਾਦਿਕ ਨਰਿੰਦਰਪਾਲ ਸਿੰਘ ਏ.ਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮਿਤੀ 18 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਰੂਰੀ ਮੈਨਟੇਨਸ ਦੇ ਚੱਲਦਿਆਂ 220 ਕੇ.ਵੀ ਸਾਦਿਕ ਤੋਂ ਚੱਲਦੇ ਫੀਡਰਾਂ ਦੇ ਪਿੰਡ ਜੰਡ ਸਾਹਿਬ ਦਿਹਾਤੀ, ਜੰਡ ਸਾਹਿਬ ਸ਼ਹਿਰੀ ਫੀਡਰ ਦੇ ਪਿੰਡਾਂ ਘੁੱਦੂਵਾਲਾ, ਭਾਗ ਸਿੰਘ ਵਾਲਾ, ਸੰਗਤਪੁਰਾ, ਮਰਾੜ੍ਹ, ਜੰਡ ਸਾਹਿਬ ਅਤੇ ਵੀਰੇਵਾਲਾ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ |
ਪਿਛਲੀ ਖ਼ਬਰ ਭਾਰੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ ਜਾਰੀ ਕੀਤੀ 5 ਲੱਖ ਦੀ ਰਾਸ਼ੀ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਫਿਰਾਕ 'ਚ ਬੈਠੇ ਗਰੋਹ ਦੇ 5 ਦੋਸ਼ੀ ਤੇਜ਼ਧਾਰ ਹਥਿਆਰਾਂ ਸਮੇਤ ਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।