08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਰੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ ਜਾਰੀ ਕੀਤੀ 5 ਲੱਖ ਦੀ ਰਾਸ਼ੀ

ਅਜੀਤ ਡੈਸਕ 18-10-2025
ਮਲੋਟ, 17 ਅਕਤੂਬਰ (ਪਾਟਿਲ)-ਸੂਬੇ ਭਰ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਸੰਬੰਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਸੀ.ਆਰ.ਸੀ. ਬਿਲਡਿੰਗ ਮਲੋਟ ਵਿਖੇ ਨਾਇਬ ਤਹਿਸੀਲਦਾਰ ਰੁਪਿੰਦਰ ਕੌਰ ਵਲੋਂ ਤਕਰੀਬਨ 5 ਲੱਖ ਰੁਪਏ ਦੀ ਰਾਸ਼ੀ ਦੀ ਵਿੱਤੀ ਸਹਾਇਤਾ ਲੋੜਵੰਦ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ | ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਰਾਸ਼ੀ ਪਿੰਡ ਉੜਾਂਗ ਤੇ ਖੂੰਨਣ ਕਲਾਂ ਵਿਖੇ ਭਾਰੀ ਬਾਰਿਸ਼ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਤਕਸੀਮ ਕੀਤੀ ਗਈ ਅਤੇ ਇਸ ਮੌਕੇ 48 ਲਾਭਪਾਤਰੀਆਂ ਨੂੰ ਇਸ ਰਾਸ਼ੀ ਦੀ ਵੰਡ ਕੀਤੀ ਗਈ ਹੈ | ਇਸ ਮੌਕੇ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ ਮਨਜਿੰਦਰ ਸਿੰਘ ਕਾਕਾ ਉੜਾਂਗ, ਲਖਵੀਰ ਸਿੰਘ ਲੱਖਾ ਖੂੰਨਣ ਕਲਾਂ, ਹਰਬਾਜ ਸਿੰਘ ਖੂੰਨਣ ਕਲਾਂ, ਨੀਟੂ ਉੜਾਂਗ, ਗੁਰਦੀਪ ਸਿੰਘ ਉੜਾਂਗ, ਗਰਵਿੰਦਰ ਸਿੰਘ ਉੜਾਂਗ ਅਤੇ ਦਫ਼ਤਰ ਇੰਚਾਰਜ ਤੋਂ ਇਲਾਵਾ ਸੰਬੰਧਿਤ ਪਿੰਡਾਂ ਦੇ ਪੰਚ, ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੂੜਾ ਕੁਲੈਕਸ਼ਨ ਲਈ 31 ਹੋਪਰ ਟਿੱਪਰਾਂ ਨੂੰ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਸਰਕਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।