07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੂੜਾ ਕੁਲੈਕਸ਼ਨ ਲਈ 31 ਹੋਪਰ ਟਿੱਪਰਾਂ ਨੂੰ ਦਿੱਤੀ ਹਰੀ ਝੰਡੀ

ਅਜੀਤ ਡੈਸਕ 18-10-2025

• ਬੂੜਾ ਗੁੱਜਰ ਰੋਡ ਤੋਂ ਰੇਲਵੇ ਰੋਡ ਤੱਕ 96 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਪਹਿਲਾਂ ਉਨ੍ਹਾਂ ਵਲੋਂ ਕੈਨਾਲ ਰੈਸਟ ਹਾਊਸ ਵਿਖੇ ਗਾਰਡ ਆਫ਼ ਆਨਰ ਲੈਣ ਉਪਰੰਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਸਵੱਛ ਭਾਰਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਦਫ਼ਤਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ ਖ਼ਰੀਦੇ ਗਏ 31 ਹੋਪਰ ਟਿੱਪਰਾਂ ਅਤੇ 2 ਫਾਈਰ ਬਿ੍ਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ | ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਹੋਪਰ ਟਿੱਪਰਾਂ ਰਾਹੀਂ ਸ਼ਹਿਰ ਦੇ ਹਰ ਵਾਰਡ 'ਚ ਕੂੜੇ ਦੀ ਕੁਲੈਕਸ਼ਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਕਾਮ ਕਾਰਜਾਂ ਦੇ ਫ਼ੰਡਾਂ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੂੜਾ ਗੁੱਜਰ ਤੋਂ ਰੇਲਵੇ ਰੋਡ ਤੱਕ ਤਕਰੀਬਨ 96 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਕਿਹਾ ਕਿ ਇਸ ਸੜਕ ਦੀ ਕਾਫ਼ੀ ਦੇਰ ਤੋਂ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ ਅਤੇ ਇਸ ਨਾਲ ਸ਼ਹਿਰ ਦੇ ਸਥਾਨਕ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਵਿਚ ਸੁਧਾਰ ਲਿਆਉਣ ਲਈ ਤਕਰੀਬਨ 27 ਕਰੋੜ ਰੁਪਏ ਦਾ ਬਜਟ ਪਾਸ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਸ਼ਹਿਰ 'ਚ ਲੋਕਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਗਲੀਆਂ ਨਾਲ ਸੰਬੰਧਿਤ ਵਿਕਾਸ ਕੰਮਾਂ ਲਈ ਵੀ ਮਤੇ ਪ੍ਰਵਾਨ ਕੀਤੇ ਗਏ ਹਨ ਤੇ ਇਹ ਕੰਮ ਵੀ ਜਲਦ ਹੀ ਕਰਵਾਏ ਜਾਣਗੇ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਸੈਰਗਾਹ ਵਾਲੀ ਜਗ੍ਹਾ ਦਾ ਵੀ ਜਾਇਜ਼ਾ ਲੈਂਦਿਆਂ ਕਿਹਾ ਕਿ ਜਲਦੀ ਹੀ ਇਸ ਦਾ ਸੁੰਦਰੀਕਰਨ ਕਰਕੇ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸੈਰ ਕਰਨ ਲਈ ਉਨ੍ਹਾਂ ਦੇ ਸਪੁਰਦ ਕੀਤਾ ਜਾਵੇਗਾ | ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੋਕੇਟਾਂ ਅਧੀਨ ਕੀਤਾ ਜਾਣ ਵਾਲਾ ਖ਼ਰਚ ਐੱਮ.ਡੀ.ਐੱਫ਼. ਗਰਾਂਟ ਅਧੀਨ ਪ੍ਰਾਪਤ ਹੋਇਆ ਹੈ, ਜਿਸ ਨਾਲ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਬਨਣ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ ਅਤੇ ਜਲਦ ਹੀ ਇਹ ਪ੍ਰਾਜੈਕਟ ਮੁਕੰਮਲ ਕਰਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ, ਡੀ.ਐੱਸ.ਪੀ. ਅਮਨਦੀਪ ਸਿੰਘ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਇਕਬਾਲ ਸਿੰਘ, ਸੁਖਜਿੰਦਰ ਸਿੰਘ ਬਬਲੂ ਬਰਾੜ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਕੱਢੇ ਡਰਾਅ ਅਗਲੀ ਖ਼ਬਰ ਭਾਰੀ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ ਜਾਰੀ ਕੀਤੀ 5 ਲੱਖ ਦੀ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।