ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਲਈ ਇਹ ਮਾਣ ਦਾ ਪਲ ਰਿਹਾ ਜਦੋਂ ਸਕੂਲ ਦੇ 2 ਹੋਣਹਾਰ ਵਿਦਿਆਰਥੀਆਂ ਗੁਰਲੀਨ ਕÏਰ (ਕਲਾਸ 8ਵੀਂ) ਅਤੇ ਕੁਲਦੀਪਕ ਸਿੰਘ (ਕਲਾਸ 9ਵੀਂ) ਨੂੰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਕਰਵਾਏ ਗਏ ਸਮਾਰੋਹ ਵਿਚ 'ਸਰਵੋਤਮ ਵਿਦਿਆਰਥੀ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੂੰ ਇਹ ਪੁਰਸਕਾਰ ਉਨ੍ਹਾਂ ਦੀ ਅਕਾਦਮਿਕ ਸ਼ਾਨਦਾਰਤਾ, ਨੇਤ੍ਰਤਵ ਯੋਗਤਾ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਲਈ ਦਿੱਤਾ ਗਿਆ | ਦੋਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਮਿਹਨਤੀ ਅਤੇ ਸਮਰਪਿਤ ਅਧਿਆਪਕਾ ਮਿਸ ਲਿਵੀਆ ਅਰੋੜਾ ਨੂੰ ਵੀ ਸਿੱਖਿਆ ਖੇਤਰ ਵਿਚ ਉਨ੍ਹਾਂ ਦੇ ਉਤਕ੍ਰਿਸ਼ਟ ਯੋਗਦਾਨ ਲਈ 'ਸਰਵੋਤਮ ਅਧਿਆਪਕ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਨੇ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ 'ਤੇ ਮਾਣ ਹੈ | ਸਕੂਲ ਪ੍ਰਬੰਧਨ ਅਤੇ ਸਟਾਫ਼ ਨੇ ਵੀ ਤਿੰਨੋਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ |