05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਿਲਵਰ ਓਕਸ ਸਕੂਲ 'ਚ ਵੱਖ-ਵੱਖ ਖ਼ੇਡਾਂ ਦੇ ਗਰਾਊਾਡ ਤਿਆਰ ਕੀਤੇ : ਸਿੰਗਲਾ

ਅਜੀਤ ਡੈਸਕ 18-10-2025
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਚ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੂਟਿੰਗ ਰੇਂਜ, ਰਗਵੀ, ਬਾਸਕਟਬਾਲ, ਵਾਲੀਬਾਲ, ਸਕੇਟਿੰਗ, ਬੈਡਮਿੰਟਨ, ਖੋ-ਖੋ ਦੇ ਗਰਾਊਾਡ ਤਿਆਰ ਕੀਤੇ ਗਏ ਹਨ ਅਤੇ ਆਉਂਦੇ ਦਿਨਾਂ ਵਿਚ ਸਕੂਲ ਜਿਮਨਾਸਟਿਕ ਜਿੰਮ, ਫੁੱਟਬਾਲ ਮੈਦਾਨ, ਤਾਈਕਵਾਂਡੋ, ਵੁਸ਼ੂ ਦੇ ਮੈਦਾਨ ਆਉਣ ਵਾਲੇ ਸਮੇਂ ਵਿਚ ਤਿਆਰ ਕਰਨ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਕੂਲ ਕਮੇਟੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਗਟ ਕਰਦਿਆ ਕਿਹਾ ਕਿ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ, ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਧਿਆਨ ਕੇਂਦਰਿਤ ਕਰਨਾ ਬਹੁਤ ਜਰੂਰੀ ਹੈ | ਉਨ੍ਹਾਂ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਕੂਲ ਦੇ ਨਾਲ ਲੱਗਦੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੀ ਵੀ ਮੰਗ ਕੀਤੀ | ਸਕੂਲ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਤੱਕ ਸੀਮਤ ਕਰਨਾ ਨਹੀਂ ਹੈ ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਲਈ ਤਿਆਰ ਕਰਨਾ ਹੈ |
ਪਿਛਲੀ ਖ਼ਬਰ ਪਿੰਡ ਚੰਦਭਾਨ ਵਿਖੇ 69ਵੀਂਆਂ ਬਲਾਕ ਪੱਧਰੀ ਖ਼ੇਡਾਂ ਦਾ ਆਗਾਜ਼ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।