ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਚੰਦਭਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿਚ ਅੱਜ 69ਵੀਂਆ ਪ੍ਰਾਇਮਰੀ ਬਲਾਕ ਪੱਧਰੀ ਖ਼ੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ | ਜਿਸ ਵਿਚ ਬਲਾਕ ਦੇ 50 ਦੇ ਕਰੀਬ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਖ਼ੇਡਾਂ ਦਾ ਉਦਘਾਟਨ ਬਲਾਕ ਸਿੱਖਿਆ ਕੋਆਰਡੀਨੇਟ ਐਡਵੋਕੇਟ ਹਰਮਿਸਰਨ ਮਲਹੋਤਰਾ ਪ੍ਰਧਾਨ ਯੂਨੀਅਨ ਜੈਤੋ, ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਅਤੇ ਧਰਮਜੀਤ ਸਿੰਘ ਰਾਮੇਆਣਾ ਵਾਇਸ ਚੇਅਰਮੈਨ ਵਾਟਰ ਅਤੇ ਸੀਵਰੇਜ ਬੋਰਡ ਵਲੋਂ ਕੀਤਾ ਗਿਆ | ਖੇਡ ਸਮਾਰੋਹ ਦੀ ਅਗਵਾਈ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਅਤੇ ਬਲਾਕ ਖੇਡ ਅਫ਼ਸਰ ਮਨਜੀਤ ਸਿੰਘ ਤੋਂ ਇਲਾਵਾ ਸਥਾਨਕ ਮੁਹਤਬਰਾਂ ਵਲੋਂ ਕੀਤੀ ਗਈ | ਨੌਜਵਾਨ ਆਗੂ ਹਰਮਿਸਰਨ ਮਲਹੋਰਤਾ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਹਿੱਸਾ ਹਨ ਜੋ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਚੰਦਭਾਨ ਦੇ ਪਿ੍ੰਸੀਪਲ ਇਕਬਾਲ ਸਿੰਘ, ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਖੱਚੜ੍ਹਾ (ਮੁੱਖ ਅਧਿਆਪਕ ਸ.ਪ.ਸ. ਰੋੜੀਕਪੂਰਾ), ਗੁਰਚਰਨ ਸਿੰਘ, ਹਰਜੀਤ ਸਿੰਘ, ਰੀਤੂ ਬਾਲਾ, ਅਮਰਜੀਤ ਕੌਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਨੌਜਵਾਨ ਆਗੂ ਕੁਲਦੀਪ ਸਿੰਘ ਬਰਾੜ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਅਮਨਦੀਪ ਕੌਰ ਸਰਪੰਚ, ਸੰਦੀਪ ਸਿੰਘ ਸਰਪੰਚ ਕੋਠੇ ਬੋਘਾ ਸਿੰਘ ਵਾਲੇ, ਨੰਬਰਦਾਰ ਲਖਵੀਰ ਸਿੰਘ ਬਰਾੜ, ਗੁਰਵਿੰਦਰ ਸਿੰਘ ਪੰਚ ਅਤੇ ਜਗਜੀਤ ਸਿੰਘ ਫ਼ੌਜੀ ਵਲੋਂ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਖ਼ਿਡਾਰੀਆਂ ਦੇ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦਾ ਮਨੋਬਲ ਵਧਾਇਆ ਗਿਆ |