05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਕਾਕਾ ਬਰਾੜ ਦੇ ਗ੍ਰਹਿ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਅਜੀਤ ਡੈਸਕ 18-10-2025
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੂਬੇ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸ੍ਰੀ ਮੁਕਤਸਰ ਸਾਹਿਬ ਦੌਰੇ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਿਚ ਮਦਦ ਕਰ ਸਕਣ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਇਸ ਮੌਕੇ ਹੋਰ ਵੀ ਕਈ ਪਾਰਟੀ ਵਰਕਰ ਹਾਜ਼ਰ ਸਨ | ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੈਬਨਿਟ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਸੀ. ਅਭਿਜੀਤ ਕਪਲਿਸ਼, ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਡੀ.ਐੱਸ.ਪੀ. ਨਵੀਨ ਕੁਮਾਰ ਸ਼ਰਮਾ, ਡੀ.ਐੱਸ.ਪੀ. ਅਮਨਦੀਪ ਸਿੰਘ, ਈ.ਓ. ਵਰੁਣ ਸਹੋਤਾ, ਛਿੰਦਾ ਸੰਧੂ, ਸਰਪੰਚ ਗੁਰਦੀਪ ਸਿੰਘ ਰੋੜਾਂਵਾਲਾ, ਅਸ਼ੋਕ ਨਰੂਲਾ, ਡਾ. ਗੁਰਵਿੰਦਰ ਸਿੰਘ ਕਾਲਾ, ਸੋਸ਼ਲ ਮੀਡੀਆ ਦੇ ਵਾਈਸ ਇੰਚਾਰਜ ਲਖਵਿੰਦਰ ਸਿੰਘ ਮਾਂਗਟਕੇਰ, ਐੱਸ.ਐੱਚ.ਓ. ਜਸਕਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਸੀ. ਕਮਿਸ਼ਨ ਨੇ ਪਛੜੇ ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਕਰਮਕਾਂਡੀ ਬ੍ਰਾਹਮਣ ਸੰਗਠਨ ਗਿੱਦੜਬਾਹਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।