04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਪ੍ਰੋਗਰਾਮ

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰੀਅਰ ਕੌਂਸਿਲੰਗ ਪ੍ਰੋਗਰਾਮ 'ਚ ਭਾਗ ਲੈਂਦੇ ਵਿਦਿਆਰਥੀ | ਅਜੀਤ ਤਸਵੀਰ <br/> 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ ਕੌਂਸਲਰ ਐਨ ਕਮਲਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਅਤੇ ਅਗਲੇ ਭਵਿੱਖ ਲਈ ਵਿਸਥਾਰ ਪੂਰਵਕ ਸਮਝਾਇਆ | ਇਸ ਨਾਲ ਸਬੰਧਿਤ ਉਨ੍ਹਾਂ ਨੇ ਮੈਡੀਕਲ ਅਤੇ ਨਾਨ ਮੈਡੀਕਲ ਗਰੁੱਪ ਵਿਚ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਦਾ ਐਨਜਾਇਟੀ (ਘਬਰਾਹਟ) ਟੈਸਟ ਲਿਆ ਜਿਸ ਵਿਚ ਇਹ ਮਾਪਿਆ ਗਿਆ ਕਿ ਉਹ ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ੇ ਵਿਚ ਤਣਾਅ ਨਾਲ ਸੰਤੁਲਨ ਰੱਖਦੇ ਹੋਏ ਪੜ੍ਹਾਈ ਕਰ ਸਕਦੇ ਹਨ ਜਾਂ ਨਹੀਂ | ਕਾਮਰਸ ਅਤੇ ਆਰਟਸ ਗਰੁੱਪ ਵਿਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਲਈ ਵੀ.ਆਈ.ਆਰ. (ਵੋਕੇਸ਼ਨਲ ਇੰਟਰਸਟ ਰਿਕਾਰਡ) ਟੈਸਟ ਲਿਆ ਗਿਆ ਜਿਸ ਵਿਚ ਉਨ੍ਹਾਂ ਦੀਆਂ ਵੋਕੇਸ਼ਨਲ ਰੁਚੀਆਂ ਨੂੰ ਮਾਪਿਆ ਗਿਆ | ਕੌਂਸਲਰ ਐਨ ਕਮਲਜੋਤ ਕੌਰ ਨੇ ਦੱਸਿਆ ਕਿ ਇਸ ਟੈਸਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਜਾਣਨਾ ਸੀ | ਇਸ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਕੀਤੇ ਟੈਸਟ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਪ੍ਰਾਪਤ ਕੀਤੇ ਅੰਕਾਂ ਦੇ ਆਧਾਰਿਤ ਨਤੀਜਾ ਦੱਸਿਆ ਜਾਵੇਗਾ ਕਿ ਉਹ ਕਿਸ ਗਰੁੱਪ ਨੂੰ ਚੁਣ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ | ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਟੈਸਟ ਵਿਚ ਹਿੱਸਾ ਲਿਆ | ਸਾਰੇ ਵਿਦਿਆਰਥੀਆਂ ਨੇ ਕੌਂਸਲਰ ਐਨ ਕਮਲਜੋਤ ਕੌਰ ਦਾ ਇਸ ਪ੍ਰੋਗਰਾਮ ਨੂੰ ਕਰਨ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਰਜਿੰਦਰਾ ਸਕੂਲ ਵਿਖੇ ਬੱਚਿਆਂ ਨੇ ਦੀਵਾਲੀ ਮੇਲੇ ਦੀਆਂ ਤਿਆਰੀਆਂ ਕੀਤੀਆਂ <br/> ਅਗਲੀ ਖ਼ਬਰ ਆਸਟ੍ਰੇਲੀਆ ਵਿਦਿਆਰਥੀ ਵੀਜ਼ਾ ਸਹੀ ਦਸਤਾਵੇਜ਼ਾਂ 'ਤੇ ਨਿਰਭਰ ਕਰਦਾ ਹੈ, ਯੂਨੀਵਰਸਿਟੀ 'ਤੇ ਨਹੀਂ-ਤਿਆਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।