03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਮੈਡੀਕਲ ਸਟੋਰ ਦਾ ਉਦਘਾਟਨ

ਅਜੀਤ ਡੈਸਕ 18-10-2025
ਫ਼ਰੀਦਕੋਟ, 17 ਅਕੂਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਬਣੇ ਨਵੇਂ ਮੈਡੀਕਲ ਸਟੋਰ ਦਾ ਉਦਘਾਟਨ ਦਿਨੇਸ਼ ਕੁਮਾਰ ਵਧਵਾ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਕੀਤਾ | ਇਸ ਮੌਕੇ ਦਿਨੇਸ਼ ਕੁਮਾਰ ਵਧਵਾ ਨੇ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਜਗੀਰ ਸਿੰਘ ਸਰਾਂ ਸੇਵਾ ਮੁਕਤ ਡੀ.ਆਈ.ਜੀ., ਡਾ. ਕਿਰਨਜੀਤ ਸਿੱਧੂ ਮੁਖੀ ਟੀ.ਬੀ. ਵਿਭਾਗ, ਪਿ੍ੰਸੀਪਲ ਸੇਵਾ ਸਿੰਘ ਚਾਵਲਾ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਦਵਿੰਦਰ ਨੀਟੂ, ਦਵਿੰਦਰ ਸਿੰਘ ਪੰਜਾਬ ਮੋਟਰਜ਼ ਅਤੇ ਵੈਦ ਬਲਦੇਵ ਦਾਸ ਸਮਾਧਾਂ ਵਾਲੇ ਤੋਂ ਇਲਾਵਾ ਕਈ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਲਈ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਰਧਾਲੂ ਬੀਬੀਆਂ ਨੂੰ ਬੇਅੰਤ ਕੌਰ ਸੇਖੋਂ ਧਰਮ ਪਤਨੀ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਅਤੇ ਮਰੀਜ਼ਾਂ ਦੇ ਵਾਰਿਸਾਂ ਲਈ 24 ਘੰਟੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੈਡੀਕਲ ਸਟੋਰ ਵਿਖੇ ਸਸਤੇ ਰੇਟਾਂ 'ਤੇ ਦਵਾਈ ਦਿੱਤੀ ਜਾਵੇਗੀ | ਇਸ ਮੌਕੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਨੇ ਵੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵੰਤ ਸਿੰਘ ਕੁੱਲ, ਰਵਿੰਦਰ ਸਿੰਘ ਬੁਗਰਾ, ਜਸਪਾਲ ਸਿੰਘ ਬਰਾੜ, ਬਸੰਤ ਸਿੰਘ ਰਾਮਗੜ੍ਹੀਆ ਅਤੇ ਵਰਿੰਦਰ ਚਾਵਾਲਾ ਤੋਂ ਇਲਾਵਾ ਵੱਖ ਵੱਖ ਸੰਸਥਾਵਾਂ ਨਾਲ ਸਬੰਧਿਤ ਕਈ ਪ੍ਰਤੀਨਿਧੀ ਅਤੇ ਸ਼ਰਧਾਲੂ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਰੰਗਲਾ ਪੰਜਾਬ ਫੰਡ ਲਈ ਯੋਗਦਾਨ ਅਗਲੀ ਖ਼ਬਰ ਹਰੇਕ ਸ਼ੁੱਕਰਵਾਰ ਡੇਂਗੂ 'ਤੇ ਵਾਰ ਪ੍ਰੋਗਰਾਮ ਅਧੀਨ ਸਕੂਲ 'ਚ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।