ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਨੇ ਆਪਣੇ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਅਧੀਨ ਰੰਗਲਾ ਪੰਜਾਬ ਸੁਸਾਇਟੀ ਲਈ 1,32,700 ਰੁਪਏ ਦਾ ਚੈਕ ਭੇਟ ਕੀਤਾ | ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਮੁਹਿੰਮ ਦਾ ਮਕਸਦ ਰਾਜ ਦੀ ਤਰੱਕੀ ਤੇ ਵਿਕਾਸ ਕਰਨਾ ਹੈ ਅਤੇ ਇਸ ਵਿਚ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਦਿੱਤਾ ਗਿਆ ਇਹ ਯੋਗਦਾਨ ਸਰਕਾਰ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ | ਇਸ ਮੌਕੇ ਹਰਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਿਲ ਕੇ ਇਹ ਰਕਮ ਇਕੱਠੀ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਇਸ ਮੌਕੇ ਗੁਰਜੀਤ ਸਿੰਘ, ਚਮਕੌਰ ਸਿੰਘ, ਧਰਮ ਸਿੰਘ, ਰਾਮ ਪ੍ਰਕਾਸ਼, ਹਰਮੇਲ ਸਿੰਘ, ਹਰਚਰਨ ਸਿੰਘ, ਕੈਪਟਨ ਗੁਲਾਬ ਸਿੰਘ, ਜਸਮੇਲ ਸਿੰਘ ਹਾਜ਼ਰ ਸਨ |