02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦਾਣਾ ਮੰਡੀ ਮਾਹਲਾ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ <br/>

ਅਜੀਤ ਡੈਸਕ 18-10-2025
ਨੱਥੂਵਾਲਾ ਗਰਬੀ, 17 ਅਕਤੂਬਰ (ਨਵਦੀਪ ਸਿੰਘ)-ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਪੈਂਦੀ ਦਾਣਾ ਮੰਡੀ ਮਾਹਲਾ ਕਲਾਂ ਵੇਅਰ ਹਾਊਸ ਦੇ ਮੈਨੇਜਰ ਕੁਲਵਿੰਦਰ ਸਿੰਘ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮਾਹਲਾ ਕਲਾਂ ਵੀ ਉਨ੍ਹਾਂ ਨਾਲ ਝੋਨੇ ਦੀ ਖ਼ਰੀਦ ਕਰਵਾਉਣ ਲਈ ਪਹੁੰਚੇ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮਿ੍ਤਪਾਲ ਸਿੰਘ ਮੰਡੀ ਸੁਪਰਵਾਈਜ਼ਰ ਨੇ ਦੱਸਿਆ ਕਿ ਅੱਜ ਕੁਲ ਛੇ ਹਜ਼ਾਰ ਗੱਟਾ ਖ਼ਰੀਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਉਹ ਝੋਨਾ ਸੁਕਾ ਕੇ ਮੰਡੀ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਸਮੇਂ ਹੋਰ ਕਿਸਾਨ ਵੀਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ (ਰਿਟਾਇਰਡ ਕਰਮਚਾਰੀ) ਨੇ 51 ਹਜ਼ਾਰ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।