02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/>

ਅਜੀਤ ਡੈਸਕ 18-10-2025
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂਬਰਡ ਆਇਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ਾਂ ਵਿਚ ਜਾਣ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਬਲਜੀਤ ਕੌਰ ਜ਼ੀਰਾ ਸ਼ਹਿਰ ਦੇ ਵਸਨੀਕ ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ | ਬਲਜੀਤ ਕੌਰ ਤੇ ਉਸ ਦੇ ਪਰਿਵਾਰ ਨੇ ਬਲੂਬਰਡ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਫ਼ੀ ਸੰਸਥਾਵਾਂ ਵਿਚ ਆਪਣੀਆਂ ਫਾਈਲਾਂ ਬਾਰੇ ਪਤਾ ਕੀਤਾ ਸੀ, ਪਰ ਕਿਸੇ ਨੇ ਵੀ ਬਲੂਬਰਡ ਸੰਸਥਾ ਵਾਂਗ ਪਾਰਦਰਸ਼ਤਾ ਨਹੀਂ ਦਿਖਾਈ | ਉਨ੍ਹਾਂ ਕਿਹਾ ਕਿ ਇਸ ਸੰਸਥਾ ਤੋਂ ਫਾਈਲ ਲਗਵਾਉਣਾ ਬਹੁਤ ਸੁਖਾਵਾਂ ਰਿਹਾ | ਬਲੂਬਰਡ ਸੰਸਥਾ ਨੇ ਫਾਈਲ ਨੂੰ ਬਹੁਤ ਹੀ ਵਧੀਆ ਢੰਗ ਨਾਲ ਤਿਆਰ ਕੀਤਾ ਤੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਹਾਸਿਲ ਕਰ ਕੇ ਦਿੱਤਾ | ਇਸ ਮੌਕੇ ਸਮੂਹ ਸਟਾਫ਼ ਵਲੋਂ ਬਲਜੀਤ ਕੌਰ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਨੇ ਬਲਜੀਤ ਕੌਰ ਨੂੰ ਵੀਜ਼ੇ ਦੀ ਕਾਪੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਹਰ ਪ੍ਰਕਾਰ ਦੇ ਵੀਜ਼ੇ ਲਗਵਾਏ ਜਾਂਦੇ ਹਨ |

ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਦੇ ਯਤਨਾਂ ਸਦਕਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਪੁਖ਼ਤਾ-ਸਰਪੰਚ ਲੁਹਾਰਾ <br/> ਅਗਲੀ ਖ਼ਬਰ ਦਾਣਾ ਮੰਡੀ ਮਾਹਲਾ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।