02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਲਾਡੀ ਢੋਸ ਦੇ ਯਤਨਾਂ ਸਦਕਾ ਮੰਡੀਆਂ 'ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਪੁਖ਼ਤਾ-ਸਰਪੰਚ ਲੁਹਾਰਾ <br/>

ਅਜੀਤ ਡੈਸਕ 18-10-2025
ਕੋਟ ਈਸੇ ਖਾਂ, 17 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਵਧੀਆ ਕਾਰਗੁਜ਼ਾਰੀ ਸਦਕਾ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਹਨ ਤੇ ਨਾਲ ਦੀ ਨਾਲ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਫ਼ੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਲੁਹਾਰਾ ਦੇ ਸਰਪੰਚ ਜਗਜੀਵਨ ਸਿੰਘ ਗਿੱਲ ਨੇ ਪਿੰਡ ਦੀ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਕਮਾਲਕੇ ਵਲੋਂ ਵੀ ਮੰਡੀਆਂ ਦੀ ਪੂਰੀ ਸਾਰ ਲਈ ਜਾ ਰਹੀ ਹੈ ਤੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆ ਰਹੀ | ਇਸ ਮੌਕੇ ਜੌਹਲ ਟਰੇਡਿੰਗ ਕੰਪਨੀ ਦੀ ਆੜ੍ਹਤ ਤੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਮਾਰਕੀਟ ਕਮੇਟੀ ਦੇ ਸੈਕਟਰੀ ਸੁਖਚੈਨ ਸਿੰਘ ਰੌਂਤਾ, ਪ੍ਰਦੀਪ ਸਿੰਘ ਬਰਾੜ ਇੰਸਪੈਕਟਰ ਪਨਗਰੇਨ, ਅਮਨਦੀਪ ਸਿੰਘ ਕਲਰਕ ਆਦਿ ਮੌਜੂਦ ਸਨ | ਇਸ ਮੌਕੇ ਮੰਡੀ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਵੀਰ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਤੇ ਨਾਲ ਦੀ ਨਾਲ ਖ਼ਰੀਦ ਹੋ ਰਹੀ ਹੈ | ਇਸ ਮੌਕੇ ਲਛਮਣ ਸਿੰਘ ਗਿੱਲ ਸੀਨੀ: ਮੀਤ ਪ੍ਰਧਾਨ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ, ਕਰਮਜੀਤ ਸਿੰਘ ਗਿੱਲ ਖ਼ਜ਼ਾਨਚੀ ਕਮੇਟੀ, ਜਗਸੀਰ ਸਿੰਘ ਮੈਂਬਰ ਪੰਚਾਇਤ, ਬਾਬੂ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਵਰੇ੍ਹ ਆਦਿ ਆਗੂਆਂ ਨੇ ਵੀ ਖ਼ਰੀਦ ਪ੍ਰਬੰਧਾਂ 'ਤੇ ਪੂਰੀ ਤਸੱਲੀ ਪ੍ਰਗਟਾਈ |

ਪਿਛਲੀ ਖ਼ਬਰ ਮੋਗਾ ਪੁਲਿਸ ਨੇ ਗੁੰਮ ਹੋਏ 250 ਮੋਬਾਈਲ ਲੱਭ ਕੇ ਕੀਤੇ ਮਾਲਕਾਂ ਦੇ ਹਵਾਲੇ <br/> ਅਗਲੀ ਖ਼ਬਰ ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।