ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਤਰਨ ਤਾਰਨ ਵਿਖੇ ਹੋ ਰਹੀ ਮਹਾਂ ਰੋਸ ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਕੜਿਆਲ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਹਿਗਲ, ਬਲਾਕ ਪ੍ਰਧਾਨ ਧਰਮਕੋਟ-1 ਅਮਨਦੀਪ ਸਿੰਘ ਲੋਹਗੜ੍ਹ, ਬਲਾਕ ਪ੍ਰਧਾਨ ਧਰਮਕੋਟ-2 ਨਿਰਮਲਜੀਤ ਸਿੰਘ, ਬਲਾਕ ਪ੍ਰਧਾਨ ਬਾਘਾ ਪੁਰਾਣਾ ਸੰਦੀਪ ਕੁਮਾਰ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਅਮਨਦੀਪ ਮੀਡੀਆ ਕੋਆਰਡੀਨੇਟਰ, ਬਲਰਾਜ ਕੋਕਰੀ ਬਲਾਕ ਪ੍ਰਧਾਨ ਮੋਗਾ-1 ਅਤੇ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਦੀ ਸਾਂਝੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ 'ਆਪ' ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ ਪਰੰਤੂ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਵਿੱਤੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਨਾਲ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਮਾਸਟਰ ਕੇਡਰ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ 26 ਅਕਤੂਬਰ ਨੂੰ ਮਹਾਂ ਰੋਸ ਰੈਲੀ ਜ਼ਿਮਨੀ ਚੋਣ ਹਲਕਾ ਤਰਨਤਾਰਨ ਵਿਖੇ ਕੀਤੀ ਜਾਵੇਗੀ | ਇਸ ਰੈਲੀ ਵਿਚ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕੀਤਾ ਜਾਵੇਗਾ | ਮੀਟਿੰਗ ਵਿਚ ਇੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਵਿੱਤ ਸਕੱਤਰ, ਅੰਮਿ੍ਤਪਾਲ ਸਿੰਘ, ਦੀਪਕ ਕੁਮਾਰ, ਜਰਨੈਲ ਸਿੰਘ ਡੀ.ਪੀ., ਵਨੀਤ ਕੁਮਾਰ, ਅੰਕੁਸ਼ ਕੁਮਾਰ, ਗੁਰਚਰਨ ਸਿੰਘ ਡੀ.ਪੀ. ਆਦਿ ਹਾਜ਼ਰ ਸਨ |