ਬਰਗਾੜੀ, 17 ਅਕਤੂਬਰ (ਲਖਵਿੰਦਰ ਸ਼ਰਮਾ)-ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਕਮੇਟੀ ਦੇ ਸਰਪ੍ਰਸਤ ਨੱਥਾ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿਛਲੇ ਸਾਲ ਦਾ ਲੇਖਾ-ਜੋਖਾ ਅਤੇ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਵਾਰ ਧਰਮਸ਼ਾਲਾ 'ਚ ਹੋਰਨਾਂ ਕੰਮਾਂ ਦੇ ਨਾਲ ਧਰਮਸ਼ਾਲਾ ਨੂੰ ਰੰਗ ਰੋਗਨ ਅਤੇ ਇਕ ਹੋਰ ਨਵਾਂ ਸ਼ੈੱਡ ਬਣਾਇਆ ਗਿਆ | ਸਮੂਹ ਕਮੇਟੀ ਵਲੋਂ ਪਿਛਲੇ ਸਮੇਂ ਧਰਮਸ਼ਾਲਾ ਦੇ ਵਿਕਾਸ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦਿੱਤੀ ਵਿੱਤੀ ਸਹਾਇਤਾ ਲਈ ਕੁਲਤਾਰ ਸਿੰਘ ਸੰਧਵਾਂ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ | ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 22 ਅਕਤੂਬਰ ਨੂੰ ਪਾ ਕੇ ਮਨਾਇਆ ਜਾਵੇਗਾ ਅਤੇ ਸ੍ਰੀ ਆਖੰਡ ਪਾਠ ਸਾਹਿਬ 20 ਅਕਤੂਬਰ ਨੂੰ ਪ੍ਰਕਾਸ਼ ਕਰਵਾਏ ਜਾਣਗੇ | ਇਸ ਮੌਕੇ ਪ੍ਰਧਾਨ ਸ਼ਿੰਦਰ ਸਿੰਘ ਆਰੇਵਾਲਾ, ਖਜ਼ਾਨਚੀ ਕੁਲਵਿੰਦਰ ਸਿੰਘ, ਰਣਧੀਰ ਸਿੰਘ ਧੀਰਾ, ਜਸਵੀਰ ਸਿੰਘ, ਸਿਕੰਦਰ ਸਿੰਘ, ਬਲਜੀਤ ਸਿੰਘ, ਹਰਦੇਵ ਸਿੰਘ ਪੱਪੂ, ਅਜੇਪਾਲ ਬਰਗਾੜੀ, ਸਵਿੰਦਰ ਸਿੰਘ ਪੱਪ, ਮਾ. ਸਾਧੂ ਸਿੰਘ, ਸੁਖਦੇਵ ਸਿੰਘ ਆਰੇਵਾਲਾ, ਮਾ. ਭੁਪਿੰਦਰ ਬਰਗਾੜੀ ਆਦਿ ਹਾਜ਼ਰ ਸਨ |