01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 18-10-2025
ਕਿਸ਼ਨਪੁਰਾ ਕਲਾਂ, 17 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੁਕਮਨਾਮੇ ਦੀ ਕਥਾ ਭਾਈ ਅਰਜਿੰਦਰ ਸਿੰਘ ਨੇ ਕੀਤੀ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ, ਪ੍ਰਧਾਨ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ ਆਦਿ ਵਲੋਂ ਆਈਆਂ ਤੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਸਾਬਕਾ ਪ੍ਰਧਾਨ ਅਵਤਾਰ ਸਿੰਘ ਮਾਨ, ਮਾਸਟਰ ਸੁਦਰਸ਼ਨ ਸਿੰਘ ਮਾਨ, ਬਲਜਿੰਦਰ ਸਿੰਘ ਸੰਧੂ ਜ਼ਿਲ੍ਹਾ ਆਗੂ ਭਾਕਿਯੂ ਏਕਤਾ ਆਜ਼ਾਦ, ਗੁਰਮੀਤ ਸਿੰਘ ਰਾਜਾ ਮੱਟੂ, ਇਕਬਾਲ ਸਿੰਘ ਮਾਨ, ਹਰਭਜਨ ਸਿੰਘ ਬਾਬਾ, ਦਰਸ਼ਨ ਸਿੰਘ ਦਰਸ਼ੀ, ਜਗਤਾਰ ਸਿੰਘ ਸਾਗੂ, ਮਲਕੀਤ ਸਿੰਘ ਮੀਤ ਗ੍ਰੰਥੀ, ਰਾਜਾ ਭਿੰਡਰ, ਗੁਰਜੰਟ ਸਿੰਘ, ਕੰਤਾ ਭਿੰਡਰ ਆਦਿ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਡਾ. ਰਾਜਨ ਸਿੱਧੂ ਦੀ ਅਗਵਾਈ 'ਚ ਮੱਖਣ ਬਰਾੜ ਦੀ ਟੀਮ ਵਲੋਂ ਸੇਵਾ ਨਿਰੰਤਰ ਜਾਰੀ <br/> ਅਗਲੀ ਖ਼ਬਰ ਥਾਣੇ ਅੰਦਰ ਕੋਈ ਵੀ ਵਿਅਕਤੀ ਦੀਵਾਲੀ ਤੋਹਫ਼ਾ ਜਾਂ ਵਸਤੂ ਲੈ ਕੇ ਨਾ ਆਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।