01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਐਸ.ਐਫ.ਸੀ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ਜ਼ਿਲ੍ਹਾ ਪੱਧਰੀ ਸਿੱਖਿਆ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 18-10-2025
ਧਰਮਕੋਟ, 17 ਅਕਤੂਬਰ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ਬਲਾਕ ਧਰਮਕੋਟ-2 ਦੇ ਅਧੀਨ ਕਰਵਾਏ ਜ਼ਿਲ੍ਹਾ ਪੱਧਰੀ ਸਿੱਖਿਆ ਮੁਕਾਬਲੇ 'ਚ ਭਾਗ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲਾ 10 ਅਕਤੂਬਰ 2025 ਨੂੰ ਬਲਾਕ ਸੰਬੰਧੀ ''ਸਮਿ੍ੱਧੀ ਪ੍ਰੋਗਰਾਮ ਇਨਕਲੂਸਿਵ ਐਜੂਕੇਸ਼ਨ ਥਰੂ ਦ ਆਰਟਸ'' ਦੇ ਤਹਿਤ ਕਰਵਾਇਆ ਗਿਆ ਸੀ | ਇਸ ਦੌਰਾਨ ਅਧਿਆਪਕਾਂ ਨੇ ਆਪਣੀ ਕਲਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬੱਚਿਆਂ ਵਿਚ ਸਿੱਖਿਆ ਪ੍ਰਤੀ ਰੁਝਾਨ ਤੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੁਕਾਬਲੇ ਵਿਚ ਐਸ.ਐਫ.ਸੀ. ਪਬਲਿਕ ਸਕੂਲ ਦੀ ਹੈੱਡ ਮਿਸਟਰੈੱਸ ਮੈਡਮ ਸਰਿਤਾ ਅਰੋੜਾ ਨੇ ਦੂਜਾ ਸਥਾਨ ਅਤੇ ਅਧਿਆਪਕ ਮਿਸਟਰ ਹਿਮਾਂਸ਼ੂ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਸਕੂਲ ਦੇ ਸੀ.ਈ.ਓ. ਅਭਿਸ਼ੇਕ ਜਿੰਦਲ ਅਤੇ ਪਿ੍ੰਸੀਪਲ ਸ਼ੀਨਮ ਜਿੰਦਲ ਨੇ ਦੋਵਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਜਿੱਥੇ ਕਈ ਸਕੂਲਾਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ, ਉੱਥੇ ਐਸ.ਐਫ.ਸੀ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ਆਪਣਾ ਵਿਲੱਖਣ ਮੁਕਾਮ ਹਾਸਲ ਕਰਕੇ ਸਕੂਲ ਦੀ ਪ੍ਰਤਿਸ਼ਠਾ ਹੋਰ ਵਧਾਈ ਹੈ | ਇਸ ਪ੍ਰੋਗਰਾਮ ਰਾਹੀਂ ਸਾਰੇ ਅਧਿਆਪਕਾਂ ਨੂੰ ਆਪਣੇ ਹੁਨਰ ਤੇ ਕਲਾ ਨੂੰ ਦਰਸਾਉਣ ਦਾ ਮੌਕਾ ਮਿਲਿਆ ਜਿਸ ਨਾਲ ਸਿੱਖਿਆ ਖੇਤਰ ਵਿਚ ਨਵੀਂ ਊਰਜਾ ਤੇ ਪ੍ਰੇਰਨਾ ਦਾ ਸੰਦੇਸ਼ ਗਿਆ |

ਪਿਛਲੀ ਖ਼ਬਰ ਲਾਈਫ਼ ਲਾਈਨ ਵੈੱਲਫੇਅਰ ਕਲੱਬ ਨੇ ਲੋਕਾਂ ਦੀ ਸਹੂਲਤ ਲਈ ਚਾਰਜਿੰਗ ਪੁਆਇੰਟ ਲਗਾਏ <br/> ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਖੇਡਾਂ 'ਚ ਪ੍ਰਾਪਤ ਕੀਤਾ ਮਾਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।