ਠੱਠੀ ਭਾਈ, 17 ਅਕਤੂਬਰ (ਜਗਰੂਪ ਸਿੰਘ ਮਠਾੜੂ)-ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਗਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਦੀ ਪ੍ਰਫੁੱਲਤਾ ਲਈ ਜ਼ਿਲ੍ਹਾ ਪੱਧਰ 'ਤੇ ਇਕ ਵਿਸ਼ੇਸ਼ ਸਵਾਲ ਜਵਾਬ ਪ੍ਰਤੀਯੋਗਤਾ ਕਰਵਾਈ ਗਈ | ਇਨ੍ਹਾਂ ਮੁਕਾਬਲਿਆਂ 'ਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਹੋਣਹਾਰ ਵਿਦਿਆਰਥਣ ਹਰਮਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲੇ ਡਾਈਟ, ਮੋਗਾ ਵਿਖੇ ਕਰਵਾਏ ਗਏ | ਇਸ ਵਿਸ਼ੇਸ਼ ਪ੍ਰਾਪਤੀ ਲਈ ਵਿਦਿਆਰਥਣ ਨੂੰ ਸਰਟੀਫਿਕੇਟ ਅਤੇ ਇਕ ਹਜ਼ਾਰ ਰੁਪਏ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਸੁਖਾਨੰਦ ਵਿੱਦਿਅਕ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਅਤੇ ਕਾਲਜ ਪਿ੍ੰਸੀਪਲ ਨੇ ਵਿਦਿਆਰਥਣ ਦੀ ਹੌਸਲਾ ਅਫਜਾਈ ਕੀਤੀ | ਉਨ੍ਹਾਂ ਦੱਸਿਆ ਕਿ ਇਸ ਜਿੱਤ ਦੇ ਸਿੱਟੇ ਵਜੋਂ ਇਸ ਵਿਦਿਆਰਥਣ ਦੀ ਚੋਣ ਹੁਣ ਰਾਜ ਪੱਧਰੀ ਕੁਇਜ਼ ਮੁਕਾਬਲੇ ਲਈ ਕੀਤੀ ਗਈ ਹੈ |