01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 50 ਕੇਸਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 22-10-2025
ਪੰਜਗਰਾੲੀਂ ਕਲਾਂ, 21 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਬੰਦੀਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਗਿਆਨੀ ਅਵਤਾਰ ਸਿੰਘ ਵਲੋਂ ਸੰਗਤਾਂ ਨਾਲ ਗੁਰ-ਇਤਿਹਾਸ ਤੇ ਗੁਰਬਾਣੀ ਵਿਚਾਰ ਦੀ ਕਥਾ ਕੀਤੀ ਗਈ | ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜ ਕੇ ਗੁਰਮੁਖਿ ਗਾਡੀ ਰਾਹ ਦੇ ਪਾਂਧੀ ਬਣਨ ਦੀ ਅਪੀਲ ਕੀਤੀ | ਸਮਾਗਮ ਦੀ ਸਮਾਪਤੀ ਮੌਕੇ ਗਿਆਨੀ ਅਵਤਾਰ ਸਿੰਘ ਵਲੋਂ 50 ਦੇ ਕਰੀਬ ਕੇਸਧਾਰੀ ਬੱਚਿਆਂ, ਜਿਨ੍ਹਾਂ 'ਚ 6 ਬੱਚੀਆਂ ਅੰਮਿ੍ਤਧਾਰੀ ਸਨ, ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਪਤਿਤਪੁਣੇ ਦੀ ਚੱਲ ਰਹੀ ਹਨੇਰੀ ਨੂੰ ਠੱਲ੍ਹ ਪਾਉਣ ਲਈ ਆਪਣੇ ਬੱਚਿਆਂ ਦੇ ਕੇਸ ਰੱਖ ਕੇ ਸਿੱਖੀ ਸਰੂਪ 'ਚ ਸ਼ਾਮਿਲ ਕਰਵਾਉਣ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਔਲਖ ਵਲੋਂ ਪ੍ਰਚਾਰਕ ਗਿਆਨੀ ਅਵਤਾਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਗਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।