02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ

ਅਜੀਤ ਡੈਸਕ 22-10-2025
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਯਾਦ 'ਚ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਪੁਲਿਸ ਕਮੈਮੋਰੇਸ਼ਨ ਡੇਅ ਸਮਾਰੋਹ ਮਨਾਇਆ | ਇਸ ਮੌਕੇ ਡੀ. ਆਈ. ਜੀ. ਫ਼ਰੀਦਕੋਟ ਰੇਂਜ਼ ਨਿਲਾਂਬਰੀ ਜਗਦਲੇ, ਐਸ. ਐਸ. ਪੀ. ਡਾ. ਪ੍ਰਗਿਆ ਜੈਨ, ਜੀ. ਏ. ਗੁਰਕਿਰਨਦੀਪ ਸਿੰਘ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡੀ. ਆਈ. ਜੀ. ਨਿਲਾਂਬਰੀ ਜਗਦਲੇ ਨੇ ਕਿਹਾ ਕਿ 21 ਅਕਤੂਬਰ ਨੂੰ ਦੇਸ਼ ਭਰ ਵਿਚ ਉਹ ਬਹਾਦਰ ਪੁਲਿਸ ਜਵਾਨ ਯਾਦ ਕੀਤੇ ਜਾਂਦੇ ਹਨ, ਜਿਨ੍ਹਾਂ ਨੇ ਕਾਨੂੰਨ-ਵਿਵਸਥਾ ਦੀ ਰਾਖੀ ਦੌਰਾਨ ਆਪਣੀ ਜਾਨ ਕੁਰਬਾਨ ਕੀਤੀ | ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਸਦਕਾ ਹੀ ਅਸੀਂ ਅਮਨ ਤੇ ਸੁਰੱਖਿਆ ਵਾਲਾ ਜੀਵਨ ਜੀਅ ਰਹੇ ਹਾਂ | ਸ਼ਹੀਦਾਂ ਦੀ ਅਦੁੱਤੀ ਬਹਾਦਰੀ ਸਾਨੂੰ ਆਪਣੀ ਡਿਊਟੀ ਇਮਾਨਦਾਰੀ, ਸਮਰਪਣ ਤੇ ਨਿਭੇੜੇ ਨਾਲ ਕਰਨ ਲਈ ਪ੍ਰੇਰਿਤ ਕਰਦੀ ਹੈ | ਐਸ. ਐਸ. ਪੀ. ਡਾ. ਪ੍ਰਗਿਆ ਜੈਨ ਨੇ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੀਨ ਤੇ ਲਦਾਖ ਖੇਤਰ ਵਿਚ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਹਮੇਸ਼ਾਂ ਸਾਡੀ ਪ੍ਰੇਰਣਾ ਰਹਿਣਗੀਆਂ | ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ | ਹਾਜ਼ਰ ਲੋਕਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਐਸ. ਐਮ. ਓ. ਰਾਜੀਵ ਭੰਡਾਰੀ, ਡਾ. ਹਰਜੋਤ ਸਿੰਘ ਸਮੇਤ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਸੀਨੀਅਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 50 ਕੇਸਧਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।