02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 22-10-2025
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ (ਸੀਨੀਅਰ ਸੈਕੰਡਰੀ) ਸਕੂਲ (ਕੋਟਕਪੂਰਾ ਰੋਡ) ਗੰਗਸਰ ਜੈਤੋ ਵਿਖੇ ਬੰਦੀਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕÏਰ ਢਿੱਲੋਂ ਦੀ ਅਗਵਾਈ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬੰਦੀਛੋੜ ਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ | ਇਸ ਮੌਕੇ ਸ੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕੀਤੇ, ਉਪਰੰਤ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਤੇ ਭਾਸ਼ਨ ਪੇਸ਼ ਕੀਤੇ ਗਏ | ਵਿਦਿਆਰਥੀਆਂ ਦਾ ਸੁੰਦਰ ਤੇ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ | ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ | ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਸਮੂਹ ਦਰਜਾ ਚਾਰ ਕਰਮਚਾਰੀ ਨੂੰ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਤੋਹਫ਼ੇ ਦਿੱਤੇ ਗਏ | ਇਸ ਦੌਰਾਨ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਦੀਵਾਲੀ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।