ਕੋਟਕਪੂਰਾ, 22 ਅਕਤੂਬਰ (ਮੋੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਮੁਹਿੰਮ ਤਹਿਤ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ ਅਤੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਹੇਠ ਸਥਾਨਕ ਦੇਵੀਵਾਲਾ ਸੜਕ 'ਤੇ ਸਥਿਤ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵੱਖ-ਵੱਖ ਕਿਸਮ ਦੇ 100 ਫ਼ਲਦਾਰ, ਛਾਂਦਾਰ ਅਤੇ ਵਿਰਾਸਤੀ ਬੂਟੇ 23 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 7:30 ਵਜੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਕਾਲਜ ਦੇ ਪਿ੍ੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਕਤ ਬੂਟੇ ਲਗਾਉਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ | ਸੰਸਥਾ ਦੇ ਪ੍ਰੋਜੈਕਟ ਇੰਚਾਰਜ ਲੈਕਚਰਾਰ ਵਿਨੋਦ ਧਵਨ ਨੇ ਦੱਸਿਆ ਕਿ ਕਲੱਬ ਵਲੋਂ ਪਿਛਲੇ ਸਾਲ ਲਗਾਏ ਗਏ 11 ਹਜ਼ਾਰ ਵੱਖ-ਵੱਖ ਕਿਸਮ ਦੇ ਬੂਟਿਆਂ ਦੀ ਬਕਾਇਦਾ ਸੰਭਾਲ ਕੀਤੀ ਗਈ ਹੈ |