ਬਰਗਾੜੀ, 22 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਦੇ ਨਿਵਾਸੀ ਅਪਾਹਜ ਗਾਇਕ ਗੁਰਸੇਵਕ ਸਿੰਘ ਵਲੋਂ ਪ੍ਰਾਇਮਰੀ ਤੱਕ ਦੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਟਿਊਸ਼ਨ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ | ਇਨ੍ਹਾਂ ਲੋੜਵੰਦ ਬੱਚਿਆਂ ਨੂੰ ਅਲਾਇੰਸ ਕਲੱਬ ਬਰਗਾੜੀ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਆਪਣੇ ਪਰਿਵਾਰ ਸਮੇਤ ਦੀਵਾਲੀ ਦੀ ਖੁਸ਼ੀ ਮਠਿਆਈਆਂ, ਫਲ ਤੇ ਸਟੇਸ਼ਨਰੀ ਦਾ ਸਮਾਨ ਵੰਡ ਕੇ ਸਾਂਝੀ ਕੀਤੀ | ਗੁਰਸੇਵਕ ਸਿੰਘ ਨੇ ਕਿਹਾ ਕਿ ਡਾ. ਸਿਵੀਆਂ ਸਿਰਫ਼ ਤਿਉਹਾਰਾਂ ਮੌਕੇ ਹੀ ਬੱਚਿਆਂ ਨੂੰ ਯਾਦ ਨਹੀਂ ਕਰਦੇ ਸਗੋਂ ਹਰ ਸਮੇਂ ਜਦੋਂ ਵੀ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਿਤ ਸਮਾਨ ਦੀ ਜ਼ਰੂਰਤ ਹੁੰਦੀ ਉਸ ਸਮੇਂ ਹੀ ਉਹ ਬੱਚਿਆਂ ਨੂੰ ਸਿੱਖਿਆ ਦਾ ਲੋੜੀਂਦਾ ਸਮਾਨ ਮੁਹੱਈਆ ਕਰਵਾ ਦਿੰਦੇ ਹਨ | ਇਸ ਮੌਕੇ ਕਲੱਬ ਦੇ ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਾ, ਸਤਿੰਦਰ ਸਿੰਘ ਪੱਪੂ ਢਿੱਲੋਂ, ਹਰਦੀਪ ਸਿੰਘ, ਜੋਗਿੰਦਰ ਸਿੰਘ, ਨਰਿੰਦਰ ਗੁਲਾਟੀ, ਸੋਨਾ ਢਿੱਲੋਂ, ਗੁਰਪ੍ਰੀਤ ਸਿੰਘ, ਡਾ. ਜਸਵੀਰ ਸਿੰਘ ਆਦਿ ਹਾਜ਼ਰ ਸਨ |