ਗੁਰਦੁਆਰਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
23-10-2025
ਫ਼ਰੀਦਕੋਟ, 22 ਅਕਤੂਬਰ (ਸਟਾਫ਼ ਰਿਪੋਰਟਰ)-ਗੁਰਦੁਆਰਾ ਸਾਹਿਬਜਾਦਾ ਬਾਬਾ ਫ਼ਤਹਿ ਸਿੰਘ ਜੀ ਸੁੰਦਰ ਨਗਰ (ਫ਼ਰੀਦਕੋਟ) ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਭਾਈ ਗੁਰਸੇਵਕ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਕੁਲਵੰਤ ਸਿੰਘ ਮੁੱਖ ਪ੍ਰਬੰਧਕ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਮੁੱਖ ਗ੍ਰੰਥੀ ਲਖਵਿੰਦਰ ਸਿੰਘ, ਬਾਬਾ ਅਜੀਤ ਸਿੰਘ, ਕੁਲਵਿੰਦਰ ਸਿੰਘ, ਠੇਕੇਦਾਰ ਬਲਬੀਰ ਸਿੰਘ, ਬਲਦੇਵ ਸਿੰਘ, ਰਾਜਾ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਬੀਬੀ ਅਮਰਜੀਤ ਕੌਰ, ਭਾਈ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |