ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਕੋਟਕਪੂਰਾ ਤਲਵੰਡੀ ਬਾਈਪਾਸ 'ਤੇ ਚਲਾਏ ਜਾ ਰਹੇ ਉਜਾਲਾ ਸਕੂਲ ਅਤੇ ਬਿਰਧ ਆਸ਼ਰਮ ਵਿਖੇ ਰਹਿ ਰਹੇ ਬੇਸਹਾਰਾ ਬਜ਼ੁਰਗਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ | ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ | ਸੁਸਾਇਟੀ ਵਲੋਂ ਹੋਸਟਲ ਦੇ ਸਾਰੇ ਬੱਚਿਆਂ ਅਤੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਫਲ-ਫਰੂਟ ਅਤੇ ਮਠਿਆਈ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਸੁਸਾਇਟੀ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਸੁਖੀਜਾ ਨੇ ਸਭਨਾ ਦੀ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਹੋਸਟਲ ਦੇ ਪ੍ਰਬੰਧਕਾਂ ਵਲੋਂ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |