20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਰਮਜੀਤ ਸਿੰਘ ਸਿੱਧੂ ਤੇ ਸਮਾਜ ਸੇਵੀ ਮੈਡਮ ਦਲਵਿੰਦਰ ਕੌਰ ਢਿੱਲੋਂ ਨਿਊਜ਼ੀਲੈਂਡ ਦਾ ਸਨਮਾਨ

ਅਜੀਤ ਡੈਸਕ 24-10-2025
ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਨਿਊਜ਼ੀਲੈਂਡ ਅਤੇ ਮੈਡਮ ਦਲਵਿੰਦਰ ਕੌਰ ਢਿੱਲੋਂ ਨਿਊਜ਼ੀਲੈਂਡ ਨੂੰ ਪਿੰਡ ਦੇ ਸੇਖਾ ਕਲਾਂ ਦੇ ਵਿਕਾਸ ਕਾਰਜਾਂ ਅਤੇ ਸਮਾਜ ਸੇਵਾ ਖੇਤਰ ਵਿਚ ਪਾਏ ਯੋਗ ਯੋਗਦਾਨ ਲਈ ਪਿੰਡ ਸੇਖਾ ਕਲਾਂ ਦੀਆਂ ਅਹਿਮ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਪਤਵੰਤਿਆਂ ਵਲੋਂ ਦੋਵਾਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਬੋਲਦਿਆਂ ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਕਿ ਪਰਮਜੀਤ ਸਿੰਘ ਸਿੱਧੂ ਅਤੇ ਮੈਡਮ ਦਲਵਿੰਦਰ ਕੌਰ ਢਿੱਲੋਂ ਨੇ ਹਮੇਸ਼ਾ ਇਲਾਕੇ ਦੀ ਭਲਾਈ ਲਈ ਅੱਗੇ ਆ ਕੇ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਦੇ ਯੋਗਦਾਨ ਕਾਰਨ ਸੇਖਾ ਕਲਾਂ ਪਿੰਡ ਦੇ ਕਈ ਸਮਾਜਿਕ ਤੇ ਧਾਰਮਿਕ ਪ੍ਰੋਜੈਕਟ ਸਫਲਤਾ ਪੂਰਵਕ ਪੂਰੇ ਹੋਏ ਹਨ | ਇਸ ਮੌਕੇ ਸਥਾਨਕ ਨੌਜਵਾਨਾਂ, ਬਜ਼ੁਰਗਾਂ ਅਤੇ ਪਿੰਡ ਦੀਆਂ ਮੁਹਤਬਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਸਨਮਾਨਿਤ ਕੀਤੇ ਗਏ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਦਾ ਦੌਰਾ ਅਗਲੀ ਖ਼ਬਰ ਬਲਵੀਰ ਸਿੰਘ ਰਤਨ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।