ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਚ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਜਮਾਤਾਂ ਦੇ ਕਮਰਿਆਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾਇਆ ਗਿਆ ਸੀ ਅਤੇ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਹਾਊਸਾਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੈਨੇਜਮੈਂਟ ਤੇ ਪਿ੍ੰਸੀਪਲ ਵਲੋਂ ਅਧਿਆਪਕਾਂ, ਡਰਾਈਵਰਾਂ ਅਤੇ ਹੋਰ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਦਿੱਤੇ ਗਏ | ਇਸ ਸਮੇਂ ਪਿ੍ੰਸੀਪਲ ਕਿਰਨ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਤਿਉਹਾਰ ਪ੍ਰਤੀ ਸਤਿਕਾਰ ਦੀ ਭਾਵਨਾ ਦਿਖਾਉਣ ਲਈ ਪ੍ਰੇਰਿਤ ਕੀਤਾ |