ਮਲੋਟ, 23 ਅਕਤੂਬਰ (ਪਾਟਿਲ)-ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਪ੍ਰਬੰਧਕ ਕਮੇਟੀ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਦੀਵੇ ਬਾਲ ਕੇ ਫ਼ਲ ਤੇ ਮਠਿਆਈਆਂ ਤਕਸੀਮ ਕੀਤੀਆਂ ਗਈਆਂ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ | ਇਸ ਮੌਕੇ ਮਾਰਿਗ ਮੋਤੀ ਅਤੇ ਜਗਤੁ ਗੁਰੂ ਬਾਬਾ ਕਿਤਾਬਾਂ ਤਕਸੀਮ ਕੀਤੀਆਂ ਗਈਆਂ | ਡਾ. ਗਿੱਲ ਨੇ ਚੌਂਕ ਦੀ ਅਤਿ ਸੁੰਦਰਤਾ ਲਈ ਸੰਗਤਾਂ ਤੋਂ ਸਹਿਯੋਗ ਦੀ ਮੰਗ ਕੀਤੀ | ਡਾ. ਗਿੱਲ ਤੇ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ ਨੂੰ ਹੈ, ਇਸੇ ਤਰ੍ਹਾਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ 25 ਨਵੰਬਰ ਨੂੰ ਹੈ | ਇਸ ਤੋਂ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਦੇ ਸੁੰਦਰੀਕਰਨ ਦਾ ਕੰਮ ਮੁਕੰਮਲ ਕਰਵਾਇਆ ਜਾਵੇ | ਇਸ ਮੌਕੇ ਪ੍ਰਧਾਨ ਨਛੱਤਰ ਸਿੰਘ ਫ਼ੌਜੀ, ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ, ਪ੍ਰਧਾਨ ਹਰਮੰਦਰ ਸਿੰਘ ਹਰੀ, ਪ੍ਰਧਾਨ ਹਰਦਿਆਲ ਸਿੰਘ, ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ ਪੀ.ਏ., ਮਨਜੀਤ ਸਿੰਘ, ਸੁਖਮੰਦਰ ਸਿੰਘ ਗਿੱਲ, ਮਾਸਟਰ ਹਰਜਿੰਦਰ ਸਿੰਘ, ਦੇਸ ਰਾਜ ਸਿੰਘ, ਕਸ਼ਮੀਰ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਅਤੇ ਸਮੂਹ ਮੈਂਬਰ ਹਾਜ਼ਰ ਸਨ |