20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ੈਲਰ ਮਾਲਕਾਂ ਦੀ ਮਨਮਰਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਵਿਧਾਇਕ ਕਾਕਾ ਬਰਾੜ

ਅਜੀਤ ਡੈਸਕ 24-10-2025
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਕੁਝ ਦਿਨਾਂ ਤੋਂ ਦਾਣਾ ਮੰਡੀਆਂ ਦੀ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਮੁੱਚੀ ਟੀਮ ਨੂੰ ਨਾਲ ਲੈ ਕੇ ਪਿੰਡ ਬਧਾਈ, ਅਕਾਲਗੜ੍ਹ ਤੇ ਫੱਤਣਵਾਲਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆ ਦਾ ਹੱਲ ਕਰਵਾਇਆ | ਮੰਡੀਆਂ 'ਚ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬਿਲਕੁਲ ਸੁੱਕੀ ਤੇ ਸਾਫ ਫ਼ਸਲ ਦਾ ਭਾਅ ਨਹੀਂ ਲੱਗ ਰਿਹਾ ਜਦੋਂ ਭਾਅ ਲੱਗ ਜਾਂਦਾ ਹੈ ਤਾਂ ਸ਼ੈਲਰ ਮਾਲਕ ਆਪਣੀ ਮਨਮਰਜੀ ਕਰਦੇ ਹਨ ਅਤੇ ਵੱਟੇ ਦੀ ਝਾਕ ਵਿਚ ਗੱਡੀ ਵਾਪਸ ਮੋੜ ਦਿੰਦੇ ਹਨ ਜਿਸ ਕਰਕੇ ਉਨ੍ਹਾਂ ਨੂੰ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਤੁਰੰਤ ਯਕੀਨੀ ਬਣਾਈ ਜਾਵੇ | ਉਨ੍ਹਾਂ ਸ਼ੈਲਰ ਮਾਲਕਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਬਿਲਕੁਲ ਵੀ ਵੱਟੇ ਦੀ ਝਾਕ ਨਾ ਰੱਖਣ ਕਿਉਂਕਿ ਪੁੱਤਾਂ ਵਾਂਗ ਪਾਲੀ ਫ਼ਸਲ ਦਾ ਪੂਰਾ ਭਾਅ ਮਿਲਣਾ ਕਿਸਾਨਾਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਸ਼ੈਲਰ ਮਾਲਕਾਂ ਦੀ ਮਨਮਰਜ਼ੀ ਬੰਦ ਨਾ ਹੋਈ ਤਾਂ ਸਖ਼ਤ ਕਦਮ ਚੁੱਕੇ ਜਾਣਗੇ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਬਰੀਵਾਲਾ ਮਾਰਕੀਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਪ੍ਰੇਮਜੀਤ ਸਿੰਘ ਜ਼ੋਤੀ ਬਰਾੜ, ਡਾ. ਕੁਲਬੀਰ ਸਿੰਘ, ਦਲਜੀਤ ਧਾਲੀਵਾਲ, ਲਵਲੀ ਸਿੰਘ, ਨੰਬਰਦਾਰ ਨਿਰਮਲ ਸਿੰਘ, ਸਰਪੰਚ ਫੱਤਣਵਾਲਾ ਅਮਰਿੰਦਰ ਸਿੰਘ, ਸੁਖਪਾਲ ਸਿੰਘ ਪਾਲ ਫੱਤਣਵਾਲਾ, ਨਵਦੀਪ ਸਿੰਘ, ਮੈਂਬਰ ਰੁਪਿੰਦਰ ਸਿੰਘ, ਸੋਹਣ ਸਿੰਘ ਬਧਾਈ, ਲਵਪ੍ਰੀਤ ਸਿੰਘ ਆਦਿ ਵੱਖ ਵੱਖ ਖਰੀਦ ਏਜ਼ੰਸੀਆਂ ਦੇ ਅਧਿਕਾਰੀ ਤੇ ਆੜ੍ਹਤੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਮੁਕਤਸਰ-1 ਦੀਆਂ 3 ਰੋਜ਼ਾ ਖੇਡਾਂ ਕਰਵਾਈਆਂ • ਜੇਤੂ ਖਿਡਾਰੀਆਂ ਨੂੰ ਹਲਕਾ ਵਿਧਾਇਕ ਨੇ ਇਨਾਮ ਵੰਡੇ ਅਗਲੀ ਖ਼ਬਰ ਝੋਨਾ ਚੋਰੀ ਮਾਮਲੇ ਦੀ ਵੀਡੀਓਗ੍ਰਾਫੀ ਕਰਕੇ ਹੋਇਆ ਦੋਹਰਾ ਵਿਵਾਦ • ਮਜ਼ਦੂਰਾਂ ਵਲੋਂ ਹੜਤਾਲ ਤੇ ਸੜਕ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।