20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਪੀਕਰ ਸੰਧਵਾਂ ਵਲੋਂ ਸ਼ਹਿਰ 'ਚ ਆਵਾਜਾਈ ਨਿਰਵਿਘਨ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

ਅਜੀਤ ਡੈਸਕ 24-10-2025
ਕੋਟਕਪੂਰਾ, 23 ਅਕਤੂਬਰ (ਮੇਘਰਾਜ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮਿਊਾਸਪਲ ਲਾਇਬ੍ਰੇਰੀ ਕੋਟਕਪੂਰਾ ਵਿਖੇ ਸ਼ਹਿਰ 'ਚ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ, ਸੜਕ ਦੁਰਘਟਨਾਵਾਂ ਰੋਕਣ, ਸੜਕਾਂ ਤੇ ਪੁਲਾਂ ਦੀ ਮੁਰੰਮਤ, ਸੀਵਰੇਜ ਆਦਿ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ 'ਤੇ ਸਮਾਂਬੱਧ ਕਾਰਵਾਈ ਦੇ ਨਿਰਦੇਸ਼ ਦਿੱਤੇ¢ ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ, ਐਸ.ਡੀ.ਐਮ ਕੋਟਕਪੂਰਾ ਸੂਰਜ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢ ਉਨ੍ਹਾਂ ਅਧਿਕਾਰੀਆਂ ਤੋਂ ਮੁਕਤਸਰ ਰੋਡ 'ਤੇ ਬਣੇ ਰੇਲਵੇ ਪੁਲ, ਫ਼ਰੀਦਕੋਟ ਰੋਡ 'ਤੇ ਬਣੇ ਰੇਲਵੇ ਪੁਲ 'ਤੇ ਹੁੰਦੇ ਸੜਕ ਹਾਦਸਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਲੋੜੀਂਦੀ ਮੁਰੰਮਤ, ਰੌਸ਼ਨੀ ਅਤੇ ਟਰੈਫ਼ਿਕ ਕੰਟਰੋਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ¢ ਉਨ੍ਹਾਂ ਕਿਹਾ ਕਿ ਬੱਤੀਆਂ ਵਾਲੇ ਚੌਂਕ ਤੋਂ ਮੁਕਤਸਰ ਰੋਡ, ਮੋਗਾ ਰੋਡ, ਬਠਿੰਡਾ ਰੋਡ 'ਤੇ ਤਿੰਨਕੋਣੀ ਚੌਕ ਤੱਕ ਟ੍ਰੈਫਿਕ ਦੀ ਬਹੁਤ ਜ਼ਿਆਦਾ ਸਮੱਸਿਆ ਬਣ ਜਾਂਦੀ ਹੈ ਅਤੇ ਇਨ੍ਹਾਂ ਸੜਕਾਂ ਨੂੰ ਪਹਿਲ ਦੇ ਅਧਾਰ 'ਤੇ ਮੁਰੰਮਤ ਕੀਤਾ ਜਾਵੇ ਤਾਂ ਜੋ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ¢ ਉਨ੍ਹਾਂ ਪੁਲਿਸ ਵਿਭਾਗ, ਨਗਰ ਕੌਂਸਲ, ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਨੂੰ ਟਰੈਫਿਕ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ, ਨਾਜਾਇਜ਼ ਪਾਰਕਿੰਗ, ਓਵਰ ਸਪੀਡ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਫਿਰ ਵੀ ਕਈ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸ਼ਹਿਰ 'ਚ ਪਾਰਕਿੰਗ ਦੀ ਸਮੱਸਿਆਂ ਦੇ ਪੱਕੇ ਹੱਲ ਲਈ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀ ਥਾਂ 'ਤੇ ਵਧੀਆ ਪਾਰਕਿੰਗ ਦੀ ਸਹੂਲਤ ਜਲਦੀ ਮੁਹੱਈਆ ਕਰਵਾਈ ਜਾਵੇ¢ ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਦੀ ਬਦਲਵੀਂ ਥਾਂ ਦੀ ਵੀ ਚੋਣ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਤੋਂ ਨਿਜ਼ਾਤ ਮਿਲ ਸਕੇ | ਮੀਟਿੰਗ ਉਪਰੰਤ ਸਪੀਕਰ ਸੰਧਵਾਂ ਨੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਦਿੱਤੇ¢ ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡੀ.ਐਸ.ਪੀ. ਸੰਜੀਵ ਕੁਮਾਰ, ਤਹਿਸੀਲਦਾਰ ਰੁਪਿੰਦਰ ਸਿੰਘ ਬੱਲ, ਐਸ.ਐਮ.ਓ ਡਾ. ਹਰਿੰਦਰ ਸਿੰਘ ਗਾਂਧੀ, ਐਕਸੀਅਨ ਪੀ.ਡਲਬਊ.ਡੀ ਨਵੀਨ ਕੁਮਾਰ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਈ.ਓ ਅੰਮਿ੍ਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ¢
ਪਿਛਲੀ ਖ਼ਬਰ ਪੁਲਿਸ ਨੇ 2 ਭਗੌੜੇ ਕਾਬੂ ਕੀਤੇ ਅਗਲੀ ਖ਼ਬਰ ਘਰ 'ਚ ਚਾਂਦੀ ਦੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।