20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੁਲਿਸ ਨੇ 2 ਭਗੌੜੇ ਕਾਬੂ ਕੀਤੇ

ਅਜੀਤ ਡੈਸਕ 24-10-2025
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਨੇ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਖ ਵੱਖ ਮੁਕੱਦਮਿਆਂ 'ਚ 2 ਭਗੌੜੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣੇਦਾਰ ਸੁਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਥਾਣਾ ਬਾਜਾਖਾਨਾ ਵਲੋਂ ਮੁੱਕਦਮਾ ਨੰਬਰ 50 ਮਿਤੀ 27.06.2024 ਅਧੀਨ ਧਾਰਾ 3,4,6,10,11(2), 15, 16 ਪੋਸਕੇ ਐਕਟ ਥਾਣਾ ਬਾਜਾਖਾਨਾ ਵਿਚ ਭਗੌੜੇ ਚੱਲ ਰਹੇ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੱਗੇ ਕੇ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਫ਼ਰੀਦਕੋਟ ਵਲੋਂ ਇੰਸਪੈਕਟਰ ਸੰਜੀਵ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਮੁਕੱਦਮਾ ਨੰਬਰ 88 ਮਿਤੀ 11.03.2022 ਅ/ਧ 307, 323, 379(ਬੀ), 511, 148, 149 ਥਾਣਾ ਸਿਟੀ ਫ਼ਰੀਦਕੋਟ ਵਿਚ ਭਗੌੜੇ ਚੱਲ ਰਹੇ ਦੋਸ਼ੀ ਸੰਜੇ ਪੁੱਤਰ ਰਾਜੇਸ਼ ਵਾਸੀ ਨਵੀ ਪਿੱਪਲੀ ਜ਼ਿਲ੍ਹਾ ਫ਼ਰੀਦਕੋਟ ਨੂੰ ਵੀ ਮਿਤੀ 22.10.2025 ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਸ਼ਹਿਰ 'ਚ ਆਵਾਜਾਈ ਨਿਰਵਿਘਨ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।