ਕੋਟਕਪੂਰਾ, 23 ਅਕਤੂਬਰ (ਮੋੋਹਰ ਸਿੰਘ ਗਿੱਲ)-ਪਿੰਡ ਢਿੱਲਵਾਂ ਕਲਾਂ ਵਿਖੇ ਬੱਸ ਅੱਡੇ ਉਪਰ ਦੋ ਮੋਟਰਸਾਈਕਲਾਂ ਦਰਮਿਆਨ ਅਚਾਨਕ ਵਾਪਰੇ ਹਾਦਸੇ 'ਚ ਪਿੰਡ ਢਿੱਲਵਾਂ ਕਲਾਂ ਦੇ ਵਸਨੀਕ ਭੁਪਿੰਦਰ ਸਿੰਘ ਉਰਫ਼ ਭਿੰਦਰ (42) ਪੁੱਤਰ ਅਜਮੇਰ ਸਿੰਘ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਆਪਣੇ ਮੋਟਰਸਾਈਕਲ 'ਤੇ ਸਵਾਰ ਭੁਪਿੰਦਰ ਸਿੰਘ ਭਿੰਦਰ ਗਲੀ 'ਚੋਂ ਨਿਕਲ ਕੇ ਮੁੱਖ ਸੜਕ 'ਤੇ ਚੜਨ ਲੱਗਾ ਸੀ ਕਿ ਬਰਗਾੜੀ ਵਾਲੇ ਪਾਸਿਓਾ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨਾਲ ਹਾਦਸਾ ਵਾਪਰ ਗਿਆ | ਹਾਦਸਾ ਵਾਪਰ ਜਾਣ ਕਾਰਨ ਭੁਪਿੰਦਰ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਉਸ ਨੂੰ ਇਲਾਜ ਲਈ ਤੁਰੰਤ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ | ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ 2 ਨਾਬਾਲਗ ਧੀਆਂ ਅਤੇ ਇਕ ਪੁੱਤਰ ਦਾ ਪਿਤਾ ਸੀ ਅਤੇ ਕਿੱਤੇ ਵਜੋਂ ਰਾਜ ਮਿਸਤਰੀ ਵਜੋੋਂ ਸੀ | ਦੂਜਾ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਮਿ੍ਤਕ ਦੇ ਭਰਾ ਜਸਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਨਾਮਾਲੂਮ ਮੋਟਰਸਾਈਕਲ ਚਾਲਕ ਵਿਰੁੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ |