20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਅਜੀਤ ਡੈਸਕ 24-10-2025

• ਸਪੀਡ ਗੰਨ ਦੀ ਮਦਦ ਨਾਲ ਤੇਜ਼ ਰਫ਼ਤਾਰ ਵਾਹਨਾਂ ਦੇ ਕੀਤੇ ਚਲਾਨ
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਰੋਕਣ ਲਈ ਸਖ਼ਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਦਾ ਮੁੱਖ ਉਦੇਸ਼ ਸੜਕਾਂ 'ਤੇ ਹਾਦਸਿਆਂ ਦੀ ਰੋਕਥਾਮ ਕਰਨਾ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ | ਟ੍ਰੈਫਿਕ ਪੁਲਿਸ ਫ਼ਰੀਦਕੋਟ ਵਲੋਂ ਸ਼ਹਿਰ ਦੇ ਮੁੱਖ ਮਾਰਗਾਂ, ਬਾਜ਼ਾਰਾਂ, ਜਨਤਕ ਸਥਾਨਾਂ ਉੱਪਰ ਤਾਇਨਾਤ ਟ੍ਰੈਫਿਕ ਕਰਮਚਾਰੀਆਂ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਸਾਲ-2025 ਦੌਰਾਨ ਹੁਣ ਤੱਕ 16,680 ਚਲਾਨ ਜਾਰੀ ਕੀਤੇ ਗਏ ਹਨ | ਤੇਜ਼ ਰਫ਼ਤਾਰ ਵਾਹਨਾਂ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸਪੀਡ ਗੰਨ ਦੀ ਮਦਦ ਨਾਲ ਵਿਸ਼ੇਸ਼ ਨਾਕੇ ਲਗਾਏ ਗਏ ਅਤੇ ਤੇਜ਼ ਰਫ਼ਤਾਰ ਵਾਹਨਾਂ ਦੇ ਚਲਾਨ ਵੀ ਕੀਤੇ ਗਏ | ਪੁਲਿਸ ਵਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਸਕੂਲਾਂ/ਕਾਲਜਾਂ, ਪਿੰਡਾਂ, ਸ਼ਹਿਰਾਂ ਅਤੇ ਸਮਾਜਿਕ ਸੰਸਥਾਨਾਂ ਉੱਪਰ ਜਾ ਕੇ ਟਰੈਫਿਕ ਜਾਗਰੂਕਾਂ ਕੈਂਪ ਲਗਾਏ ਜਾ ਰਹੇ ਹਨ | ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿੰਮੇਵਾਰ ਢੰਗ ਨਾਲ ਵਾਹਨ ਚਲਾਉਣਾ ਸੜਕੀ ਹਾਦਸਿਆਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦਾ ਹੈ ਅਤੇ ਸਾਡੇ ਲਈ ਸੁਰੱਖਿਅਤ ਸੜਕਾਂ ਸੁਨਿਸ਼ਚਿਤ ਕਰ ਸਕਦਾ ਹੈ | ਟਰੈਫਿਕ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਾ ਸਿਰਫ਼ ਜੁਰਮਾਨੇ ਭਰਨੇ ਪੈਣੇ, ਸਗੋਂ ਜ਼ਰੂਰੀ ਹੋਣ 'ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਉਨ੍ਹਾਂ ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੀ ਸਖ਼ਤ ਲੋੜ ਬਾਰੇ ਵੀ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਇਹ ਕੰਮ ਕਾਨੂੰਨੀ ਤੌਰ 'ਤੇ ਗਲਤ ਅਤੇ ਖਤਰਨਾਕ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਾਬਾਲਗ ਵਾਹਨ ਚਲਾਉਂਦੇ ਮਿਲੇ ਤਾਂ ਮੋਟਰ ਵਾਹਨ ਐਕਟ ਦੇ ਤਹਿਤ ਮਾਤਾ-ਪਿਤਾ ਜਾਂ ਸਰਪ੍ਰਸਤਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਜੈਤੋ ਦੇ ਬਹੁਤੇ ਨਿੱਜੀ ਸਕੂਲ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ 'ਚ ਆਯੋਗ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।