20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 24-10-2025
ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)-ਧਰਮਕੋਟ ਸ਼ਹਿਰ ਵਿਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਅਤੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਸਥਾਨਕ ਕੀਰਤਨੀ ਜਥਿਆਂ ਵਲੋਂ ਰਸ ਭਰੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਸ਼ਿਰਕਤ ਕਰਨ ਲਈ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਤੋਂ ਵੀ ਸੰਗਤਾਂ ਪਹੁੰਚੀਆਂ | ਧਾਰਮਿਕ ਪ੍ਰਚਾਰਕਾਂ ਨੇ ਬਾਬਾ ਵਿਸ਼ਵਕਰਮਾ ਜੀ ਦੇ ਕਰਮ ਯੋਗੀ ਜੀਵਨ, ਉਦਯੋਗਿਕ ਉਚਾਈਆਂ ਅਤੇ ਰਾਮਗੜ੍ਹੀਆ ਭਾਈਚਾਰੇ ਲਈ ਦਿੱਤੇ ਸੰਦੇਸ਼ ਬਾਰੇ ਪ੍ਰੇਰਕ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ | ਇਲਾਕੇ ਦੇ ਸਮਾਜ ਸੇਵਕਾਂ ਅਤੇ ਪ੍ਰਮੁੱਖ ਹਸਤੀਆਂ ਨੇ ਸਮਾਗਮ ਵਿਚ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਝੋਨਾ ਖ਼ਰੀਦਣ ਦੀ ਮੰਗ ਅਗਲੀ ਖ਼ਬਰ ਜੈਤੋ ਦੇ ਬਹੁਤੇ ਨਿੱਜੀ ਸਕੂਲ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ 'ਚ ਆਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।