ਮਲੋਟ, 23 ਅਕਤੂਬਰ (ਪਾਟਿਲ)-ਬੀਤੇ ਦਿਨੀਂ ਬਲਾਕ ਮਲੋਟ ਦੀਆਂ ਸਕੂਲ ਪ੍ਰਾਇਮਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਸੈਂਟਰ ਦਾਨੇਵਾਲਾ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਿਲ ਕੀਤੀਆਂ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਹੈੱਡ ਟੀਚਰ ਰਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਯਾਦਵਿੰਦਰ ਸਿੰਘ ਮਾਨ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਲੋਟ ਯਸ਼ਪਾਲ ਸਿੰਘ ਦੀ ਅਗਵਾਈ ਹੇਠ ਹੋਈਆਂ ਇਨ੍ਹਾਂ ਖੇਡਾਂ ਦੌਰਾਨ ਬਲਾਕ ਦੇ ਸੈਂਕੜੇ ਬੱਚਿਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ ਸਕੂਲਾਂ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਵੀ ਆਪਣੀ ਡਿਊਟੀ ਬਾਖ਼ੂਬੀ ਨਿਭਾਈ | ਇਨ੍ਹਾਂ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਸੰਗਮ ਕੁਮਾਰ, ਹਮਾਂਸ਼ੂ ਕੁਮਾਰ, ਧਵਨ ਬੜੋਦੀਆ, ਕਰਨ ਕੁਮਾਰ ਸਮੇਤ ਹੋਰ ਵਿਦਿਆਰਥੀਆਂ ਨੇ ਕਬੱਡੀ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਜਿੱਤਾਂ ਦਰਜ ਕੀਤੀਆਂ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |