ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਕਲਪ ਐਜ਼ੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰੀ ਦੀਵਾਲੀ ਮਨਾਈ ਗਈ | ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੰਸਥਾ ਦੁਆਰਾ ਦੀਵਾਲੀ ਮੌਕੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ ਤੇ ਖ਼ੁਦ ਵੀ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ | ਸੰਸਥਾ ਦੇ ਸਲਾਹਕਾਰ ਐਡਵੋਕੇਟ ਜਗਮੀਤ ਸਿੰਘ ਨਾਨਕਪੁਰਾ ਨੇ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਵਾਤਾਵਰਨ ਦੇ ਬਚਾਅ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਤਾਕੀਦ ਕੀਤੀ | ਸੰਸਥਾ ਦੁਆਰਾ ਦੀਵਾਲੀ ਮੌਕੇ ਸਥਾਨਕ ਕੋਟਕਪੂਰਾ ਰੋਡ ਸਥਿਤ ਗਰੀਨ ਐਵਨਿਊ ਵਿਖੇ ਬੂਟੇ ਲਗਾਉਣ ਮੌਕੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਸਲਾਹਕਾਰ ਐਡਵੋਕੇਟ ਜਗਮੀਤ ਸਿੰਘ ਬਰਾੜ ਨਾਨਕਪੁਰਾ, ਅਭੈ ਬਰਾੜ ਨਾਨਕਪੁਰਾ ਤੇ ਭਵਕੀਰਤ ਸਿੰਘ ਸੰਧੂ ਹਾਜ਼ਰ ਸਨ |